ਪੰਜਾਬ ਸਰਕਾਰ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਤਤਪਰ : ਵਿਧਾਇਕ ਸਵਨਾ
ਚੰਡੀਗੜ੍ਹ , 18 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵਲੋਂ ''ਪੰਜਾਬ ਸਿੱਖਿਆ ਕ੍ਰਾਂਤੀ'' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ ''ਤੇ ਵਿਕਾਸ ਕਰ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਸਰਬੋਤਮ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾ
ਸਕੂਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ


ਚੰਡੀਗੜ੍ਹ , 18 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ 'ਤੇ ਵਿਕਾਸ ਕਰ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਸਰਬੋਤਮ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨੇ 84.64 ਲੱਖ ਦੀ ਲਾਗਤ ਨਾਲ ਪਿੰਡ ਰੂਪਨਗਰ ਤੇ ਕੋਇਲ ਖੇੜਾ ਦੇ ਸਰਕਾਰੀ ਸਕੂਲਾਂ ਵਿਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਵਿਧਾਇਕ ਸਵਨਾ ਨੇ ਅੱਜ ਪਿੰਡ ਰੂਪਨਗਰ ਦੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਵਿਚ 38.50 ਲੱਖ ਅਤੇ ਪਿੰਡ ਕੋਇਲ ਖੇੜਾ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਵਿਚ 46.14 ਲੱਖ ਦੀ ਲਾਗਤ ਨਾਲ ਨਵੇਂ ਕਮਰੇ, ਨਵੇਂ ਇੰਟ੍ਰੈਕਟਿਵ ਟੀਵੀ ਪੈਨਲ, ਨਵੇਂ ਬਾਥਰੂਮ, ਨਵੇਂ ਫਰਸ਼ ਅਤੇ ਸ਼ੈੱਡ ਸਮੇਤ ਕੀਤੇ ਗਏ ਹੋਰ ਵੀ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ, ਉਸ ਤੋਂ ਹੋਰ ਸੂਬੇ ਵੀ ਸੇਧ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕਰਾਏ ਗਏ ਇਨ੍ਹਾਂ ਵਿਕਾਸ ਕਾਰਜਾਂ ਅਤੇ ਸੁਧਾਰਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਸੰਖਿਆ ਵਿੱਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹੋਰ ਸਕੂਲਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਧਰਮਪਤਨੀ ਖੁਸ਼ਬੂ ਸਵਨਾ, ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ, ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ, ਸਰਪੰਚ ਮਾਲਾ ਸਿੱਖ ਕੋਇਲ ਖੇੜਾ, ਬਲਾਕ ਪ੍ਰਧਾਨ ਦਲੀਪ ਸਹਾਰਾਨ, ਸਰਪੰਚ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande