ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਚੇਅਰਮੈਨ ਗਿੱਲ
ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਗਿੱਲ ਵੱਲੋਂ ਬਹਾਦਰਕੇ ਅਨਾਜ ਮੰਡੀ ਦਾ ਦੌਰਾ ਲੁਧਿਆਣਾ, 18 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ''ਤੇ ਪਾਇਆ ਜਿਸਦੇ ਸਦਕਾ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ
ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਗਿੱਲ।


ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਗਿੱਲ ਵੱਲੋਂ ਬਹਾਦਰਕੇ ਅਨਾਜ ਮੰਡੀ ਦਾ ਦੌਰਾ

ਲੁਧਿਆਣਾ, 18 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਪਾਇਆ ਜਿਸਦੇ ਸਦਕਾ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੀ ਬਹਾਦਰ ਕੇ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

ਚੇਅਰਮੈਨ ਗਿੱਲ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande