ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹੀ ਅਧਾਰ ’ਤੇ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ
ਮੀਟਿੰਗ ਦੌਰਾਨ  ਮੰਤਰੀ ਡਾ. ਬਲਜੀਤ ਕੌਰ।


ਚੰਡੀਗੜ੍ਹ, 18 ਅਪ੍ਰੈਲ (ਹਿੰ.ਸ.)|

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹੀ ਅਧਾਰ ’ਤੇ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿੱਚ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਕਹੀ।

ਮੀਟਿੰਗ ਵਿੱਚ ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ। ਡਾ. ਬਲਜੀਤ ਕੌਰ ਨੇ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਮਸਲਿਆਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਵਿਭਾਗ ਦਾ ਅਟੁੱਟ ਹਿੱਸਾ ਹਨ ਅਤੇ ਜ਼ਮੀਨੀ ਪੱਧਰ ’ਤੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਿਹੜੀਆਂ ਮੰਗਾਂ ਸਰਕਾਰ ਦੇ ਪੱਧਰ ’ਤੇ ਹੱਲ ਹੋਣੀਆਂ ਹਨ, ਉਹਨਾਂ ਨੂੰ ਨਵੀਂ ਬਣਾਈ ਗਈ ਸਬ ਕਮੇਟੀ ਦੇ ਸਾਹਮਣੇ ਰੱਖ ਕੇ ਤਰਜੀਹੀ ਅਧਾਰ ’ਤੇ ਹੱਲ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਬੱਚਿਆਂ ਦੇ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮਾਵਾਂ ਨੂੰ ਜਾਗਰੂਕ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਇਹ ਸੇਵਾ ਸਮਾਜ ਦੀ ਮਜ਼ਬੂਤ ਨੀਂਹ ਤਿਆਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।

ਮੰਤਰੀ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਭਵਿੱਖ ਵਿੱਚ ਵੀ ਲੋੜ ਅਨੁਸਾਰ ਢੁਕਵੇਂ ਫੈਸਲੇ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande