ਸੂਬਾ ਸਰਕਾਰ ਸਰਕਾਰੀ ਸਕੂਲਾਂ ‘ਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਚੇਅਰਮੈਨ ਹਰਦੀਪ ਸਰਾਂ
ਬਠਿੰਡਾ, 18 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਰੋਜ਼ ਨਵੀਆ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ ਨੇ ਵਿਧਾਨ ਸਭਾ
ਪ੍ਰਾਇਮਰੀ ਸਕੂਲ ਦੇ ਕਮਰਿਆਂ ਦਾ ਉਦਘਾਟਨ ਕਰਨ ਸਮੇਂ ਚੇਅਰਮੈਨ ਹਰਦੀਪ ਸਿੰਘ ਸਰਾਂ, ਜਸਵਿੰਦਰ ਸਿੰਘ ਸ਼ਿੰਦਾ


ਬਠਿੰਡਾ, 18 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਰੋਜ਼ ਨਵੀਆ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ ਨੇ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਗਹਿਰੀ ਬੁੱਟਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 7.5 ਲੱਖ ਰੁਪਏ ਦੀ ਲਾਗਤ ਨਾਲ ਅਤੇ ਚੱਕ ਰੁਲਦੂ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਭਗ 17 ਲੱਖ ਦੀ ਲਾਗਤ ਬਣੇ ਆਧੁਨਿਕ ਕਲਾਸਰੂਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਸ਼ਿੰਦਾ ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਚੇਅਰਮੈਨ ਹਰਦੀਪ ਸਿੰਘ ਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਬਿਹਤਰ ਢਾਂਚਾ ਦੇ ਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੂਰੇ ਦੇਸ਼ ਭਰ ਵਿੱਚੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਵਧੀਆ ਤਰੀਕੇ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਜਸਵਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮਾਂ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈ ਗਈਆਂ ਹਨ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਲਾਹੇਵੰਦ ਸਿੱਧ ਸਾਬਤ ਹੋ ਰਹੀਆਂ ਹਨ।

ਇਸ ਮੌਕੇ ਹਰਮਿੰਦਰ ਸਿੰਘ ਬਰਾੜ (ਰਿਟ: ਬੀਪੀਈਓ) ਸਿੱਖਿਆ ਕੋਆਰਡੀਨੇਟਰ ਮਾਲਵਾ ਵੈਸਟ ਜ਼ੋਨ, ਜਸਵੰਤ ਸਿੰਘ ਹਲਕਾ ਸਿੱਖਿਆ ਕੋਆਰਡੀਨੇਟਰ, ਸਕੂਲ ਮੁਖੀ ਗੁਰਬਖ਼ਸ਼ ਸਿੰਘ, ਕੁਲਵਿੰਦਰ ਕੌਰ ਸਮੇਤ ਸਮੂਹ ਅਧਿਆਪਕ, ਬੱਚੇ, ਸਕੂਲ ਕਮੇਟੀ ਚੇਅਰਮੈਨ ਅਤੇ ਸਮੂਹ ਮੈਂਬਰ (ਸਕੂਲ ਮੈਨਜਮੈਂਟ ਕਮੇਟੀ), ਗ੍ਰਾਮ ਪੰਚਾਇਤਾਂ, ਪਿੰਡ ਵਾਸੀ ਅਤੇ ਵਰਕਰ ਅਤੇ ਹੋਰ ਅਹੁਦੇਦਾਰ ਮੌਜੂਦ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande