ਜ਼ਿਲ੍ਹੇ ਵਿੱਚ 1.18 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ : ਡੀ.ਸੀ ਬਠਿੰਡਾ
ਬਠਿੰਡਾ, 19 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਜਾਰੀ ਹੈ। ਰੋਜ਼ਾਨਾ ਪੱਧਰ ਉੱਤੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ
ਬਠਿੰਡਾ ਜ਼ਿਲ੍ਹੇ ਦੀ ਇੱਕ ਮੰਡੀ ਵਿੱਚ ਕਣਕ ਦੀ ਜਾਰੀ ਲਿਫਟਿੰਗ


ਬਠਿੰਡਾ, 19 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਜਾਰੀ ਹੈ। ਰੋਜ਼ਾਨਾ ਪੱਧਰ ਉੱਤੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਸ਼ਨੀਵਾਰ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 1,18,523 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ ਜਿਸ ਵਿਚੋਂ ਸ਼ਨੀਵਾਰ ਨੂੰ 44,640 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ। ਹੁਣ ਤੱਕ ਕੁੱਲ 87,110 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸ਼ਨੀਵਾਰ ਨੂੰ 44,139 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਹੁਣ ਤੱਕ ਮਾਰਕਫੈੱਡ ਵਲੋਂ 19030 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 30,815 ਮੀਟ੍ਰਿਕ ਟਨ, ਪਨਸਪ ਵਲੋਂ 17,885 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 19,490 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।

ਕਿਸਾਨਾਂ ਨੂੰ ਖਰੀਦੀ ਫ਼ਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਸਿੱਧੀ ਖਾਤਿਆਂ ਵਿਚ ਕੀਤੀ ਜਾ ਰਹੀ ਹੈ ਅਤੇ ਫ਼ਸਲ ਦੀ ਲਿਫਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਖਰੀਦ ਏਜੰਸੀਆਂ ਨੇ ਭਰੋਸਾ ਦਿੱਤਾ ਹੈ ਕਿ ਬਰਦਾਨਾ ਲੋੜੀਂਦੀ ਮਾਤਰਾ ਵਿਚ ਉਪਲਭਧ ਹੈ, ਜਿਸ ਕਰਕੇ ਲਿਫਟਿੰਗ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਰਾਜੇਸ਼ ਧੀਮਾਨ ਨੇ ਕਿਹਾ ਹੈ ਕਿ ਕਿਸਾਨ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੁਕਾ ਕੇ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਅਤੇ ਬਿਨਾ ਕਿਸੇ ਰੁਕਾਵਟ ਦੇ ਕੀਤੀ ਜਾ ਸਕੇ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੁਖਤਾ ਅਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਜਿਸ ਵਿੱਚ ਪੀਣ ਵਾਲੇ ਪਾਣੀ, ਬਿਜਲੀ, ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਸ਼ਾਮਲ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande