ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਆਤਿਸ਼ਬਾਜ਼ੀ
ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਬਣਿਆ ਆਧਿਆਤਮਿਕ ਮਾਹੌਲ ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)| ਦੂਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਨੀਵਾਰ ਦੇਰ ਰਾਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਰੌਣਕਾਂ ਦੇਖਣ ਨੂੰ ਮਿਲੀਆਂ। ਇਸ ਮੌਕੇ ਦੇਰ ਰਾਤ ਦੇ ਸਮੇਂ ਕੀਤੀ
ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਆਤਿਸ਼ਬਾਜ਼ੀ ਦਾ ਦ੍ਰਿਸ਼।


ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਬਣਿਆ ਆਧਿਆਤਮਿਕ ਮਾਹੌਲ

ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)| ਦੂਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਨੀਵਾਰ ਦੇਰ ਰਾਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਰੌਣਕਾਂ ਦੇਖਣ ਨੂੰ ਮਿਲੀਆਂ। ਇਸ ਮੌਕੇ ਦੇਰ ਰਾਤ ਦੇ ਸਮੇਂ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ ਨੇ ਹਾਜ਼ਰ ਸੰਗਤਾਂ ਨੂੰ ਮੋਹ ਲਿਆ ਅਤੇ ਆਧਿਆਤਮਿਕ ਖੁਸ਼ੀ ਦਾ ਮਾਹੌਲ ਬਣਾਇਆ। ਸੰਗਤਾਂ ਨੇ ਇਨ੍ਹਾਂ ਮਨਮੋਹਕ ਨਜ਼ਾਰਿਆਂ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਨਿਹਾਰਿਆ।

ਇਸ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਵੱਡੀ ਗਿਣਤੀ ਵਿੱਚ ਦਰਬਾਰ ਸਾਹਿਬ ਪਹੁੰਚੀਆਂ ਅਤੇ ਮੱਥਾ ਟੇਕ ਕੇ ਅਸੀਸਾਂ ਪ੍ਰਾਪਤ ਕੀਤੀਆਂ। ਸੰਗਤਾਂ ਨੇ ਨਿਮਰਤਾ ਨਾਲ ਦਰਬਾਰ ਸਾਹਿਬ ਵਿੱਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ੀ ਘਿਉ ਦੇ ਦੀਵੇ ਜਗਾ ਕੇ ਸ਼ਾਨਦਾਰ ਦੀਪਮਾਲਾ ਕੀਤੀ ਗਈ, ਜਿਸ ਨਾਲ ਪੂਰੀ ਪਰੀਕਰਮਾਂ ਰੌਸ਼ਨੀ ਨਾਲ ਰੌਸ਼ਨ ਹੋ ਗਈ।

ਗੁਰੂ ਘਰ ਆਈਆਂ ਸੰਗਤਾਂ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ‘ਤੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਤੁੱਟ ਖੁਸ਼ੀ ਮਿਲੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਸਾਰੇ ਸੰਸਾਰ ਵਿੱਚ ਅਮਨ-ਸ਼ਾਂਤੀ ਬਣੀ ਰਹੇ ਅਤੇ ਹਰ ਕੋਈ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲੇ। ਇਸ ਮੌਕੇ ਧਰਮ ਪ੍ਰਚਾਰਕਾਂ ਵੱਲੋਂ ਗੁਰੂ ਅੰਗਦ ਦੇਵ ਜੀ ਦੀ ਜੀਵਨ ਸਿੱਖਿਆ ਬਾਰੇ ਚਾਨਣ ਪਾਇਆ ਗਿਆ ਅਤੇ ਸੇਵਾ, ਨਿਮਰਤਾ ਤੇ ਇਕਤਾ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਸੇਵਾ ਅਤੇ ਸਮਰਪਣ ਦੀ ਅਦਭੁਤ ਮਿਸਾਲ ਕਾਇਮ ਕੀਤੀ, ਜੋ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ।

ਸਮਾਗਮ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਲੰਗਰ ਛਕਿਆ ਅਤੇ ਸੇਵਾ ਵਿੱਚ ਭਾਗ ਲਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande