ਵਿਰਾਸਤੀ ਕੇਂਦਰਾਂ ਨੂੰ ਸੰਭਾਲਣਾ ਅਤੇ ਕਾਰੀਗਰਾਂ ਨੂੰ ਪ੍ਰੋਤਸਾਹਨ ਦੇਣਾ ਬਹੁਤ ਜ਼ਰੂਰੀ : ਰਾਜਪਾਲ ਕਟਾਰੀਆ
ਜੰਡਿਆਲਾ ਗੁਰੂ/ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੰਡਿਆਲਾ ਗੁਰੂ ਵਿਖੇ ਵਿਰਾਸਤੀ ਠਠਿਆਰਾ ਬਜ਼ਾਰ ਦਾ ਦੌਰਾ ਕੀਤਾ ਗਿਆ, ਜੋ ਕਿ ਕਾਂਸੇ ਦੇ ਰਵਾਇਤੀ ਬਰਤਨਾਂ ਦੀ ਬਣਤ ਲਈ ਪ੍ਰਸਿੱਧ ਹੈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਰੈੱਡ ਕਰਾਸ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਾਰੀਗਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਕਲਾ, ਮਿਹਨਤ ਅਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ।


ਜੰਡਿਆਲਾ ਗੁਰੂ/ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੰਡਿਆਲਾ ਗੁਰੂ ਵਿਖੇ ਵਿਰਾਸਤੀ ਠਠਿਆਰਾ ਬਜ਼ਾਰ ਦਾ ਦੌਰਾ ਕੀਤਾ ਗਿਆ, ਜੋ ਕਿ ਕਾਂਸੇ ਦੇ ਰਵਾਇਤੀ ਬਰਤਨਾਂ ਦੀ ਬਣਤ ਲਈ ਪ੍ਰਸਿੱਧ ਹੈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਰੈੱਡ ਕਰਾਸ ਸੁਸਾਇਟੀ ਪੰਜਾਬ ਦੇ ਸਕੱਤਰ ਸ਼ਿਵ ਦੁਲਾਰ ਸਿੰਘ, ਐੱਸ.ਡੀ.ਐੱਮ.-1 ਅਲਕਾ ਕਾਲੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਠਠਿਆਰਾ ਬਜ਼ਾਰ ਜੰਡਿਆਲਾ ਗੁਰੂ ਵਿਖੇ ਕੰਮ ਕਰ ਰਹੇ ਕਾਰੀਗਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਕਲਾ, ਮਿਹਨਤ ਅਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਰਵਾਇਤੀ ਕਲਾਵਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉਭਾਰਨ ਦੀ ਲੋੜ ਹੈ, ਜਿਸ ਨਾਲ ਕਾਰੀਗਰਾਂ ਦੀ ਰੋਜ਼ੀ-ਰੋਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੀ ਸੰਸਕ੍ਰਿਤਿਕ ਪਛਾਣ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ (ਅੰਮ੍ਰਿਤਸਰ) ਦਾ ਠਠਿਆਰਾ ਬਜ਼ਾਰ ਪੰਜਾਬ ਦੀ ਇੱਕ ਇਤਿਹਾਸਕ ਅਤੇ ਵਿਰਾਸਤੀ ਥਾਂ ਹੈ, ਜੋ ਆਪਣੇ ਹੱਥੀਂ ਬਣੇ ਤਾਂਬੇ ਅਤੇ ਪਿੱਤਲ ਦੇ ਬਰਤਨਾਂ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਉਨ੍ਹਾਂ ਕਿਹਾ ਕਿ ਇਹ ਠਠਿਆਰਾ ਬਜ਼ਾਰ ਸੈਂਕੜੇ ਸਾਲਾਂ ਤੋਂ ਤਾਂਬੇ, ਪਿੱਤਲ ਅਤੇ ਕਾਂਸੇ ਦੇ ਰਵਾਇਤੀ ਬਰਤਨ ਬਣਾਉਣ ਦਾ ਕੇਂਦਰ ਰਿਹਾ ਹੈ ਅਤੇ ਇੱਥੋਂ ਦੇ ਕਾਰੀਗਰ ਹੱਥਾਂ ਨਾਲ ਬਰਤਨਾਂ `ਤੇ ਨੱਕਾਸ਼ੀ ਅਤੇ ਘੜਾਈ ਦਾ ਕੰਮ ਕਰਦੇ ਹਨ, ਜੋ ਕਿ ਇੱਕ ਦੁਰਲੱਭ ਕਲਾ ਹੈ।

ਰਾਜਪਾਲ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਤਿਹਾਸਿਕ ਠਠਿਆਰ ਮੰਡੀ ਨੂੰ ਇੱਕ ਵਿਰਾਸਤੀ ਬਾਜ਼ਾਰ ਵਜੋਂ ਉਭਾਰਨ ਅਤੇ ਇਸ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਠਠਿਆਰਾਂ (ਕਾਰੀਗਰਾਂ) ਦੀ ਕਲਾ ਨੂੰ ਸੰਭਾਲਣਾ, ਬਾਜ਼ਾਰ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਅਤੇ ਇਸ ਨੂੰ ਇੱਕ ਸੈਲਾਨੀ ਆਕਰਸ਼ਣ ਵਜੋਂ ਵਿਕਸਤ ਕਰਨਾ ਹੈ ਤਾਂ ਜੋ ਇੱਥੋਂ ਦੀ ਰਵਾਇਤੀ ਦਸਤਕਾਰੀ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਰਾਸਤੀ ਕੇਂਦਰਾਂ ਨੂੰ ਸੰਭਾਲਣਾ ਅਤੇ ਕਾਰੀਗਰਾਂ ਨੂੰ ਪ੍ਰੋਤਸਾਹਨ ਦੇਣਾ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਅਨਮੋਲ ਧਰੋਹਰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande