
ਜੰਡਿਆਲਾ ਗੁਰੂ/ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)। ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਮਹਿਤਾ ਅਤੇ ਉਦੋਨੰਗਲ ਵਿਖੇ ਪਹੁੰਚ ਕੇ ਬੀਤੇ ਕੱਲ੍ਹ ਅੱਗ ਨਾਲ 16 ਏਕੜ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਦਿਆਂ ਕਿ ਪੰਜਾਬ ਸਰਕਾਰ ਪੀੜ੍ਹਤ ਕਿਸਾਨਾਂ ਦੇ ਨਾਲ ਹੈ ਅਤੇ ਇਸ ਸਬੰਧੀ ਰੀਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਸਰਕਾਰ ਵੱਲੋਂ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਸਰਕਾਰ ਵੱਲੋਂ ਰਾਹਤ ਦੇਣ ਵਿੱਚ ਕੋਈ ਦੇਰ ਨਹੀਂ ਲਗਾਈ ਜਾਵੇਗੀ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇੱਕ ਫਾਇਰ ਬ੍ਰਿਗੇਡ ਦੀ ਗੱਡੀ ਮਹਿਤਾ ਚੌਂਕ ਵਿੱਚ ਖੜ੍ਹੀ ਰਹੇਗੀ ਤਾਂ ਜੋ ਕਿਸੇ ਵੀ ਅਜਿਹੀ ਅਣ-ਸੁਖਾਵੀਂ ਘਟਨਾਂ `ਤੇ ਤੁਰੰਤ ਕਾਬੂ ਪਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ