
ਕੋਟਕਪੂਰਾ, 19 ਅਪ੍ਰੈਲ (ਹਿੰ.ਸ.)। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਕੁਸ਼ਤੀ ਐਸੋਸੀਏਸ਼ਨ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਸਲਿੰਗ ਪੰਜਾਬ ਦੀ ਸ਼ਾਨ ਹੈ ਅਤੇ ਹਮੇਸ਼ਾ ਰਹੇਗੀ। ਇਸ ਮੌਕੇ ਸਪੀਕਰ ਸੰਧਵਾ ਨੇ ਕਲੱਬ ਵੱਲੋ ਕਰਵਾਏ ਗਏ ਇਸ ਚੈਂਪੀਅਨਸ਼ਿਪ-2026 ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਮੈਂਬਰ ਸਹਿਬਾਨ ਨੂੰ ਇਹ ਚੈਂਪੀਅਨਸ਼ਿਪ ਕਰਾਉਣ ਲਈ ਵਧਾਈ ਦਿੱਤੀ।
ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਰਵਾਈਆਂ ਗਈਆਂ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜੋ ਨਾਮੁਰਾਦ ਬਿਮਾਰੀ ਸਾਡੇ ਨੌਜਵਾਨਾ ਨੂੰ ਘੁਣ ਵਾਂਗ ਖਾ ਰਹੀ ਹੈ, ਉਸ ਤੋਂ ਬਚਣ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ, ਤਾਂ ਹੀ ਸਾਡਾ ਪੰਜਾਬ ਨਸ਼ਿਆਂ ਤੋਂ ਬਚ ਸਕਦਾ ਹੈ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਕੀਤੀ ਅਤੇ ਅੰਤ ਵਿਚ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਗਏ।
ਇਸ ਮੌਕੇ ਅਮਨ ਪੀਏ ਟੂ ਸਪੀਕਰ, ਗੈਰੀ ਪੀਏ ਟੂ ਸਪੀਕਰ, ਐੱਮ. ਸੀ ਸਿਮਰ, ਪ੍ਰਧਾਨ ਰਮਨ ਬਕਸ਼ੀ, ਪ੍ਰਧਾਨ ਨਵਦੀਪ ਸਿੰਘ ਢਿੱਲੋਂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ