ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 4 ਸਾਥੀ ਗੰਭੀਰ ਜ਼ਖਮੀ, ਪਰਿਵਾਰ ਵੱਲੋਂ ਸੰਸਕਾਰ ਤੋਂ ਇਨਕਾਰ
ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਦੇ ਡਰਮਾ ਵਾਲੇ ਬਜ਼ਾਰ ਗੁਰਨਾਮ ਨਗਰ ’ਚ ਦੇਰ ਰਾਤ ਇੱਕ ਸੰਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਉਸਦੇ ਚਾਰ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛ
ਮ੍ਰਿਤਕ ਦਾ ਭਰਾ ਲਖਬੀਰ ਸਿੰਘ ਜਾਣਕਾਰੀ ਦਿੰਦਾ ਹੋਇਆ।


ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)|

ਅੰਮ੍ਰਿਤਸਰ ਦੇ ਡਰਮਾ ਵਾਲੇ ਬਜ਼ਾਰ ਗੁਰਨਾਮ ਨਗਰ ’ਚ ਦੇਰ ਰਾਤ ਇੱਕ ਸੰਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਉਸਦੇ ਚਾਰ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਮ੍ਰਿਤਕ ਦੀ ਪਛਾਣ ਸਾਬੂ ਵਜੋਂ ਹੋਈ ਹੈ, ਜੋ ਆਪਣੇ ਸਾਥੀਆਂ ਨਾਲ ਇੱਕ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਲਈ ਗਿਆ ਸੀ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਸਾਬੂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਸਾਥੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮ੍ਰਿਤਕ ਦੇ ਭਰਾ ਲਖਬੀਰ ਨੇ ਦੱਸਿਆ ਕਿ ਸਾਬੂ ਘਰ ਦਾ ਇਕੱਲਾ ਕਮਾਉਣ ਵਾਲਾ ਸੀ ਅਤੇ ਉਸਦੇ ਦੋ ਛੋਟੇ ਬੱਚੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਾਬੂ ਨੂੰ ਬਿਨਾਂ ਕਿਸੇ ਕਸੂਰ ਦੇ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਪਰਿਵਾਰ ਨੇ ਚੇਤਾਵਨੀ ਦਿੱਤੀ ਹੈ ਕਿ ਜਦ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ, ਉਹ ਮ੍ਰਿਤਕ ਦਾ ਸੰਸਕਾਰ ਨਹੀਂ ਕਰਨਗੇ ਅਤੇ ਲੋੜ ਪਈ ਤਾਂ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬੰਧੀ ਥਾਣਾ ਬੀ ਡਵੀਜ਼ਨ ਦੇ ਐਸਐਚਓ ਨੇ ਕਿਹਾ ਕਿ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande