ਭਵਾਨੀਪੁਰ ਵਿੱਚ ਸ਼ੁਭੇਂਦੂ ਅਧਿਕਾਰੀ ਦੀ ਨਾਮਜ਼ਦਗੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਰੋਡ ਸ਼ੋਅ
ਕੋਲਕਾਤਾ, 02 ਅਪ੍ਰੈਲ (ਹਿੰ.ਸ.)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੌਰਾਨ ਭਵਾਨੀਪੁਰ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਸ਼ੁਭੇਂਦੂ ਅਧਿਕਾਰੀ ਦੀ ਨਾਮਜ਼ਦਗੀ ਤੋਂ ਪਹਿਲਾਂ ਵੀਰਵਾਰ ਨੂੰ ਕੋਲਕਾਤਾ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ, ਉਨ੍ਹਾਂ ਨੇ
ਅਮਿਤ ਸ਼ਾਹ ਰੋਡ ਸ਼ੋਅ ਦੌਰਾਨ


ਕੋਲਕਾਤਾ, 02 ਅਪ੍ਰੈਲ (ਹਿੰ.ਸ.)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੌਰਾਨ ਭਵਾਨੀਪੁਰ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਸ਼ੁਭੇਂਦੂ ਅਧਿਕਾਰੀ ਦੀ ਨਾਮਜ਼ਦਗੀ ਤੋਂ ਪਹਿਲਾਂ ਵੀਰਵਾਰ ਨੂੰ ਕੋਲਕਾਤਾ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ, ਉਨ੍ਹਾਂ ਨੇ ਰਾਜ ਵਿੱਚ ਰਾਜਨੀਤਿਕ ਤਬਦੀਲੀ ਦਾ ਸੱਦਾ ਦਿੱਤਾ ਅਤੇ ਪਾਰਟੀ ਉਮੀਦਵਾਰਾਂ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।ਹਾਜ਼ਰਾ ਮੋੜ ਤੋਂ ਸ਼ੁਰੂ ਹੋਏ ਇਸ ਰੋਡ ਸ਼ੋਅ ਵਿੱਚ ਅਮਿਤ ਸ਼ਾਹ ਅਤੇ ਸ਼ੁਭੇਂਦੂ ਅਧਿਕਾਰੀ ਇਕੱਠੇ ਮੌਜੂਦ ਰਹੇ। ਵੀਰਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹੋਰ ਭਾਜਪਾ ਉਮੀਦਵਾਰਾਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਬਦਲਾਅ ਅਟੱਲ ਹੈ, ਅਤੇ ਭਵਾਨੀਪੁਰ ਵਿੱਚ ਵੀ ਬਦਲਾਅ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰਾਜ ਵਿੱਚ ਬਦਲਾਅ ਲਿਆਉਣ ਲਈ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਇਆ ਜਾਵੇ।ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਸ਼ੁਭੇਂਦੂ ਅਧਿਕਾਰੀ ਨੂੰ ਨਾ ਸਿਰਫ਼ ਨੰਦੀਗ੍ਰਾਮ ਤੋਂ ਸਗੋਂ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਗੜ੍ਹ ਭਵਾਨੀਪੁਰ ਤੋਂ ਵੀ ਚੋਣ ਲੜਨ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀ ਵਾਰ ਮਮਤਾ ਬੈਨਰਜੀ ਰਾਜ ਵਿੱਚ ਸਰਕਾਰ ਬਣਾਉਣ ਵਿੱਚ ਸਫਲ ਹੋਈ ਸੀ, ਪਰ ਨੰਦੀਗ੍ਰਾਮ ਵਿੱਚ ਸ਼ੁਭੇਂਦੂ ਅਧਿਕਾਰੀ ਤੋਂ ਹਾਰ ਗਈ ਸਨ।ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਇੱਕ-ਇੱਕ ਸੀਟ ਜਿੱਤ ਕੇ 170 ਸੀਟਾਂ ਤੱਕ ਪਹੁੰਚ ਜਾਵੇਗੀ, ਪਰ ਭਵਾਨੀਪੁਰ ਸੀਟ ਜਿੱਤਣ ਨਾਲ ਰਾਜ ਦੀ ਰਾਜਨੀਤੀ ਵਿੱਚ ਵੱਡਾ ਸੁਨੇਹਾ ਜਾਵੇਗਾ। ਉਨ੍ਹਾਂ ਕਿਹਾ ਕਿ ਬੰਗਾਲ ਵਿੱਚ ਬਦਲਾਅ ਲਿਆਉਣ ਲਈ ਇੱਕ ਸ਼ਾਰਟਕੱਟ ਹੈ। ਭਵਾਨੀਪੁਰ ਵਿੱਚ ਮਮਤਾ ਬੈਨਰਜੀ ਨੂੰ ਹਰਾ ਦਿਓ ਕੰਮ ਹੋ ਜਾਵੇਗਾ।

ਇਸ ਤੋਂ ਪਹਿਲਾਂ ਸ਼ੁਭੇਂਦੂ ਅਧਿਕਾਰੀ ਨੇ ਆਪਣੀ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਭਵਾਨੀਪੁਰ ਦੇ ਇੱਕ ਗੁਰੂਦੁਆਰਾ ਅਤੇ ਲਕਸ਼ਮੀਨਾਰਾਇਣ ਮੰਦਰ ਵਿੱਚ ਪ੍ਰਾਰਥਨਾ ਕੀਤੀ। ਭਾਜਪਾ ਸੂਤਰਾਂ ਅਨੁਸਾਰ, ਰੋਡ ਸ਼ੋਅ ਖਤਮ ਹੋਣ ਤੋਂ ਬਾਅਦ, ਉਮੀਦਵਾਰ ਸਰਵੇ ਭਵਨ ਪਹੁੰਚਣਗੇ ਅਤੇ ਆਪਣੀ ਨਾਮਜ਼ਦਗੀ ਦਾਖਲ ਕਰਨਗੇ। ਦੱਸਣਯੋਗ ਹੈ ਕਿ ਅਮਿਤ ਸ਼ਾਹ ਨਾਮਜ਼ਦਗੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਬੁੱਧਵਾਰ ਦੇਰ ਰਾਤ ਕੋਲਕਾਤਾ ਪਹੁੰਚੇ ਸਨ। ਭਾਜਪਾ ਇਸ ਨਾਮਜ਼ਦਗੀ ਸਮਾਰੋਹ ਨੂੰ ਤਾਕਤ ਦੇ ਪ੍ਰਦਰਸ਼ਨ ਵਜੋਂ ਵੀ ਦੇਖ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande