ਖੇਤੀਬਾੜੀ ਅਫਸਰ ਫਾਜ਼ਿਲਕਾ ਵੱਲੋਂ ਮੀਂਹ-ਗੜ੍ਹੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਫਾਜ਼ਿਲਕਾ, 02 ਅਪ੍ਰੈਲ (ਹਿੰ.ਸ.)। ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ ਵੱਲੋਂ ਹਾਲ ਹੀ ਵਿੱਚ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਬੱਲੂਆਣਾ, ਵਜੀਤਪੁਰ ਕਟਿਆਵਾਲੀ, ਬੁਰਜ ਮੁਹਾਰ, ਝੂਮਿਆਵਾਲੀ, ਮੁੱਮੂ ਖੇੜਾ ਅਤੇ ਕਟਹੇੜਾ, ਢਾਣੀ ਮੱਗਰ ਸਿੰਘ, ਵਜੀਦਪੁਰ ਕੱਟੀਆਂ ਆਦਿ ਪਿੰਡਾਂ ਦੌ
ਫਸਲ ਦੇ ਨੁਕਸਾਨ ਦਾ ਨਿਰੀਖਣ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਹਰਪ੍ਰੀਤਪਾਲ ਕੌਰ।


ਫਾਜ਼ਿਲਕਾ, 02 ਅਪ੍ਰੈਲ (ਹਿੰ.ਸ.)। ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ ਵੱਲੋਂ ਹਾਲ ਹੀ ਵਿੱਚ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਬੱਲੂਆਣਾ, ਵਜੀਤਪੁਰ ਕਟਿਆਵਾਲੀ, ਬੁਰਜ ਮੁਹਾਰ, ਝੂਮਿਆਵਾਲੀ, ਮੁੱਮੂ ਖੇੜਾ ਅਤੇ ਕਟਹੇੜਾ, ਢਾਣੀ ਮੱਗਰ ਸਿੰਘ, ਵਜੀਦਪੁਰ ਕੱਟੀਆਂ ਆਦਿ ਪਿੰਡਾਂ ਦੌਰਾ ਕੀਤਾ ਗਿਆ।

ਦੌਰੇ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ, ਤਾਂ ਜੋ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਾ ਕੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾਵੇ। ਇਸਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਅਗਲੇ ਕਦਮ ਚੁੱਕਣ। ਇਸ ਮੌਕੇ ਉੱਪਰ ਸਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande