
ਚੰਡੀਗੜ੍ਹ, 02 ਅਪ੍ਰੈਲ (ਹਿੰ.ਸ.)|
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਪਤੀ ਗੌਤਮ ਅਡਾਨੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ ਹੈ। ਇਸ ਮੁਲਾਕਾਤ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ ਰਾਹੀਂ ਸਾਂਝੀ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਗੌਤਮ ਅਡਾਨੀ ਅਤੇ ਉਨ੍ਹਾਂ ਦੀ ਪਤਨੀ ਪ੍ਰੀਤੀ ਅਡਾਨੀ ਦੇ ਨਾਲ ਡਿਨਰ ਦਾ ਮੌਕਾ ਮਿਲਿਆ, ਜੋ ਉਨ੍ਹਾਂ ਲਈ ਬਹੁਤ ਹੀ ਚੰਗਾ ਅਨੁਭਵ ਸੀ।
ਉਨ੍ਹਾਂ ਗੌਤਮ ਅਡਾਨੀ ਦੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜੋ ਕੰਮ ਉਹ ਦੇਸ਼ ਲਈ ਕਰ ਰਹੇ ਹਨ, ਉਹ ਬਹੁਤ ਪ੍ਰਭਾਵਸ਼ਾਲੀ ਹੈ ਅਤੇ ਉਹਨਾਂ ਨੂੰ ਵੇਖ ਕੇ ਉਹ ਪ੍ਰਭਾਵਿਤ ਹਨ। ਕੈਪਟਨ ਨੇ ਆਗੇ ਲਿਖਿਆ ਕਿ ਭਾਰਤ ਨੂੰ ਅਜਿਹੇ ਲੋਕਾਂ ਦੀ ਲੋੜ ਹੈ ਜੋ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।
ਹਾਲਾਂਕਿ ਮੁਲਾਕਾਤ ਦੇ ਅਜੰਡੇ ਬਾਰੇ ਅਧਿਕਾਰਿਕ ਤੌਰ ‘ਤੇ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਵਪਾਰ, ਨਿਵੇਸ਼ ਅਤੇ ਦੇਸ਼ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮਸਲਿਆਂ ‘ਤੇ ਚਰਚਾ ਹੋਈ ਹੋ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਦੇਸ਼ ਵਿੱਚ ਵੱਡੇ ਉਦਯੋਗਪਤੀਆਂ ਦੀ ਭੂਮਿਕਾ ਅਤੇ ਨਿਵੇਸ਼ ਨੂੰ ਲੈ ਕੇ ਨਿਰੰਤਰ ਚਰਚਾ ਹੋ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH