ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2367.65 ਕਰੋੜ ਦੀ ਵੱਡੀ ਰਕਮ ਖਰਚ ਕੀਤੀ ਜਾ ਰਹੀ - ਸੰਧੂ
ਅੰਮ੍ਰਿਤਸਰ, 02 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ `ਤੇ ਲੈ ਕੇ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸ
ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ


ਅੰਮ੍ਰਿਤਸਰ, 02 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ `ਤੇ ਲੈ ਕੇ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਖੇਡਾਂ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2024 ਦੌਰਾਨ ਸਰਬਸੰਮਤੀ ਨਾਲ 2970 ਪੰਚਾਇਤਾਂ ਚੁਣੀਆਂ ਗਈਆਂ ਜਿਸਨੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੇਂਡੂ ਖੇਤਰਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ।

ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਸਾਲ 2025-26 ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2367.65 ਕਰੋੜ ਦੀ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ, ਜਿਸ ਨਾਲ ਪਿੰਡਾਂ ਵਿੱਚ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸ਼ਾਮਲਾਟ ਜ਼ਮੀਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਠੇਕੇ ‘ਤੇ ਦੇਣ ਨਾਲ 1842.78 ਕਰੋੜ ਦੀ ਆਮਦਨ ਹੋਈ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਈ ਹੈ ਅਤੇ ਵਿਕਾਸ ਕਾਰਜਾਂ ਲਈ ਨਵੀਆਂ ਸੰਭਾਵਨਾਵਾਂ ਬਣੀਆਂ ਹਨ।

ਚੇਅਰਮੈਨ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਭਰ ਵਿੱਚ 1166 ਕਰੋੜ ਦੀ ਲਾਗਤ ਨਾਲ 3000 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਸ ਨਾਲ ਪਿੰਡ ਪੱਧਰ ‘ਤੇ ਖੇਡ ਸਭਿਆਚਾਰ ਨੂੰ ਵੱਡਾ ਬਲ ਮਿਲੇਗਾ। ਇਸਦੇ ਨਾਲ ਹੀ ਸਾਰੇ ਹਲਕਿਆਂ ਵਿੱਚ 11,700 ਉੱਦਮੀ ਔਰਤਾਂ ਦਾ ਸਨਮਾਨ ਕਰਕੇ ਮਹਿਲਾ ਸਸ਼ਕਤੀਕਰਨ ਨੂੰ ਵੀ ਪ੍ਰੋਤਸਾਹਿਤ ਕੀਤਾ ਗਿਆ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚਮੁੱਚ ਲੋਕਾਂ ਦੀ ਸਰਕਾਰ ਹੈ, ਜਿੱਥੇ ਹਰ ਫੈਸਲਾ ਪੰਜਾਬ ਦੇ ਵਿਕਾਸ, ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande