ਸ਼ਮਸ਼ੇਰ ਭਾਰਦਵਾਜ ਅਤੇ ਸੂਰਜ ਸਿੰਘ ਆਰਟੀਆਈ ਵਿੰਗ ਰਾਹੀਂ ਲੋਕਾਂ ਨੂੰ ਦਿਵਾਉਣਗੇ ਇਨਸਾਫ਼ : ਤਲਵਾੜ, ਬਾਜਵਾ
ਹੁਸ਼ਿਆਰਪੁਰ, 02 ਅਪ੍ਰੈਲ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਸਰਕਲ ਬਾਗਪੁਰ ਦੀ ਅਹਿਮ ਬੈਠਕ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ''ਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿੱਚ ਨਵੀਆਂ ਜ਼ਿੰਮੇਵਾਰੀਆਂ ਮਿ
ਮੀਟਿੰਗ ਦੌਰਾਨ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ।


ਹੁਸ਼ਿਆਰਪੁਰ, 02 ਅਪ੍ਰੈਲ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਸਰਕਲ ਬਾਗਪੁਰ ਦੀ ਅਹਿਮ ਬੈਠਕ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿੱਚ ਨਵੀਆਂ ਜ਼ਿੰਮੇਵਾਰੀਆਂ ਮਿਲਣ 'ਤੇ ਵੱਖ-ਵੱਖ ਆਗੂਆਂ ਦਾ ਨਿੱਘਾ ਸਨਮਾਨ ਕੀਤਾ ਗਿਆ।ਬੈਠਕ ਦੌਰਾਨ ਲਾਲੀ ਬਾਜਵਾ ਵਾਈਸ ਪ੍ਰਧਾਨ ਪੰਜਾਬ, ਸੰਜੀਵ ਤਲਵਾੜ ਹਲਕਾ ਹੁਸ਼ਿਆਰਪੁਰ ਇੰਚਾਰਜ, ਸ਼ਮਸ਼ੇਰ ਸਿੰਘ ਭਾਰਦਵਾਜ ਉਪ ਪ੍ਰਧਾਨ, ਆਰਟੀਆਈ ਸੈੱਲ (ਪੰਜਾਬ), ਸੂਰਜ ਸਿੰਘ ਜ਼ਿਲ੍ਹਾ ਪ੍ਰਧਾਨ ਆਰਟੀਆਈ ਸੈੱਲ ਨੂੰ ਉਨ੍ਹਾਂ ਦੀਆਂ ਨਵੀਆਂ ਨਿਯੁਕਤੀਆਂ ਲਈ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਲੀ ਬਾਜਵਾ ਅਤੇ ਸੰਜੀਵ ਤਲਵਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੇ ਮਿਹਨਤੀ ਵਰਕਰਾਂ ਨੂੰ ਮਾਣ ਬਖ਼ਸ਼ਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਸ਼ਮਸ਼ੇਰ ਭਾਰਦਵਾਜ ਅਤੇ ਸੂਰਜ ਸਿੰਘ ਆਰਟੀਆਈ ਵਿੰਗ ਦੇ ਮਾਧਿਅਮ ਨਾਲ ਪ੍ਰਸ਼ਾਸਨਿਕ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣਗੇ ਅਤੇ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਿਨ-ਰਾਤ ਕੰਮ ਕਰਨਗੇ।ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਲਈ ਪਹਿਰਾ ਦਿੰਦਾ ਆਇਆ ਹੈ ਅਤੇ ਨਵੀਂ ਟੀਮ ਦੇ ਗਠਨ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਸਰਕਲ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ ਨੇ ਆਏ ਹੋਏ ਸਾਰੇ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਨੰਬਰਦਾਰ ਤੀਰਥ ਸਿੰਘ ਸਤੌਰ, ਕਮਲਪ੍ਰੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਕੁਲਵਿੰਦਰ ਸਿੰਘ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਨਿਰਮਲ ਸਿੰਘ ਸਮੇਤ ਪਾਰਟੀ ਦੇ ਹੋਰ ਵੀ ਕਈ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande