
ਚੰਡੀਗੜ੍ਹ, 20 ਅਪ੍ਰੈਲ (ਹਿੰ.ਸ.)| ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ 20 ਅਪ੍ਰੈਲ ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਹਰਵੰਤ ਸਿੰਘ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਨਾਲ ਸਬੰਧਤ 18 ਸਾਲ ਤੋਂ 55 ਸਾਲ ਤੱਕ ਦੇ ਇੱਛੁਕ ਵਿਅਕਤੀਆਂ ਨੂੰ ਡੇਅਰੀ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਅਤੇ ਤਕਨੀਕੀ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਅਤੇ ਕਿਸਾਨਾਂ ਨੂੰ ਡੇਅਰੀ ਧੰਦੇ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ। ਵਧੇਰੇ ਜਾਣਕਾਰੀ ਲਈ ਇੱਛੁਕ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਐਸ.ਏ.ਐਸ. ਨਗਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰਬਰ 95015-02846 ‘ਤੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH