ਬਠਿੰਡਾ ਦੇ ਪਿੰਡ ਮਹਿਤਾ ‘ਚ ਪੁੱਤ ਦੇ ਪ੍ਰੇਮ ਸਬੰਧਾਂ ਦੇ ਕਾਰਨ ਪਿਓ ਦਾ ਕਤਲ
ਬਠਿੰਡਾ, 20 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਤਾ ਵਿੱਚ ਪ੍ਰੇਮ ਸਬੰਧਾਂ ਨੂੰ ਲੈਕੇ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁੱਤ ਦੇ ਨਜਾਇਜ਼ ਸਬੰਧਾਂ ਦੇ ਚਲਦਿਆਂ ਪਿਓ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਲਕੀਤ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸੰਗਤ ਦੇ ਐਸਐਚਓ।


ਬਠਿੰਡਾ, 20 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਤਾ ਵਿੱਚ ਪ੍ਰੇਮ ਸਬੰਧਾਂ ਨੂੰ ਲੈਕੇ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁੱਤ ਦੇ ਨਜਾਇਜ਼ ਸਬੰਧਾਂ ਦੇ ਚਲਦਿਆਂ ਪਿਓ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਲਕੀਤ ਸਿੰਘ ਦੇ ਪੁੱਤਰ ਹਰਮਨ ਸਿੰਘ ਦੇ ਕੌਰ ਸਿੰਘ ਨਾਮਕ ਵਿਅਕਤੀ ਦੀ ਨੂੰਹ ਨਾਲ ਨਜਾਇਜ਼ ਸਬੰਧ ਸਨ। ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਕਾਫ਼ੀ ਵਿਵਾਦ ਹੋ ਚੁੱਕਾ ਸੀ ਅਤੇ ਮਾਮਲਾ ਪੰਚਾਇਤ ਤੱਕ ਵੀ ਪਹੁੰਚਿਆ ਸੀ। ਬਾਅਦ ਵਿੱਚ ਇਹ ਮਾਮਲਾ ਪੁਲਿਸ ਕੋਲ ਵੀ ਗਿਆ ਸੀ, ਪਰ ਇਸਦੇ ਬਾਵਜੂਦ ਦੋਵਾਂ ਦੇ ਪ੍ਰੇਮ ਸਬੰਧ ਜਾਰੀ ਰਹੇ।

ਦੱਸਿਆ ਜਾ ਰਿਹਾ ਹੈ ਕਿ ਕੌਰ ਸਿੰਘ ਦਾ ਛੋਟਾ ਪੁੱਤਰ, ਜੋ ਹਾਲ ਹੀ ਵਿੱਚ ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਸੀ, ਇਸ ਗੱਲ ਨੂੰ ਲੈ ਕੇ ਕਾਫ਼ੀ ਨਾਰਾਜ਼ ਸੀ। ਬੀਤੀ ਰਾਤ ਜਦ ਮਲਕੀਤ ਸਿੰਘ ਆਪਣੇ ਪੁੱਤਰ ਹਰਮਨ ਸਿੰਘ ਨਾਲ ਕੌਰ ਸਿੰਘ ਦੇ ਘਰ ਨੇੜੇ ਪਈ ਤੂੜੀ ਚੁੱਕਣ ਲਈ ਗਿਆ ਤਾਂ ਕੌਰ ਸਿੰਘ ਦੇ ਪੁੱਤਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸੱਬਲਾਂ ਅਤੇ ਰਾਡਾਂ ਨਾਲ ਦੋਵਾਂ ‘ਤੇ ਹਮਲਾ ਕਰ ਦਿੱਤਾ।

ਹਮਲੇ ਦੌਰਾਨ ਹਰਮਨ ਸਿੰਘ ਤਾਂ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ, ਪਰ ਉਸਦਾ ਪਿਤਾ ਮਲਕੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਪਹਿਲਾਂ ਸੰਗਤ ਮੰਡੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਮਲਕੀਤ ਸਿੰਘ ਦੀ ਮੌਤ ਹੋ ਗਈ। ਥਾਣਾ ਸੰਗਤ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਲੋਕਾਂ ਦੇ ਖ਼ਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande