ਪੰਜਾਬ-ਚੰਡੀਗੜ੍ਹ ਵਿੱਚ ਵੱਧਣ ਲੱਗੀ ਗਰਮੀ, 21 ਤੋਂ 23 ਅਪ੍ਰੈਲ ਤੱਕ ਹੀਟ ਵੇਵ ਦਾ ਯੈਲੋ ਅਲਰਟ
ਚੰਡੀਗੜ੍ਹ, 20 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ 21 ਤੋਂ 23 ਅਪ੍ਰੈਲ ਤੱਕ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਰਾਤਾਂ ਵੀ ਗਰਮ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 20 ਅਪ੍ਰੈਲ
ਗਰਮੀ ਦੀ ਫਾਈਲ ਫੋਟੋ।


ਚੰਡੀਗੜ੍ਹ, 20 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ 21 ਤੋਂ 23 ਅਪ੍ਰੈਲ ਤੱਕ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਰਾਤਾਂ ਵੀ ਗਰਮ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 20 ਅਪ੍ਰੈਲ ਨੂੰ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨ ਮੌਸਮ ਸੁੱਕਾ (ਡ੍ਰਾਈ) ਰਹੇਗਾ। ਐਤਵਾਰ ਨੂੰ ਤਾਪਮਾਨ ਵਿੱਚ ਵੱਡਾ ਫਰਕ ਨਹੀਂ ਆਇਆ, ਪਰ ਇਹ ਆਮ ਤੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 41.3 ਡਿਗਰੀ ਅਤੇ ਚੰਡੀਗੜ੍ਹ ਵਿੱਚ 39.3 ਡਿਗਰੀ ਰਿਕਾਰਡ ਕੀਤਾ ਗਿਆ।

ਹਸਪਤਾਲਾਂ ਵਿੱਚ ਹੀਟ ਸਟਰੋਕ ਯੂਨਿਟ, ਸੀਨੀਅਰ ਡਾਕਟਰ 24 ਘੰਟੇ ਤੈਨਾਤ

ਸਿਹਤ ਵਿਭਾਗ ਵੱਲੋਂ ਗਰਮੀ ਨਾਲ ਨਜਿੱਠਣ ਲਈ ਹਸਪਤਾਲਾਂ ਵਿੱਚ ਹੀਟ ਸਟਰੋਕ ਯੂਨਿਟ ਸਥਾਪਿਤ ਕੀਤੇ ਗਏ ਹਨ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਤੇਜ਼ ਬੁਖਾਰ ਜਾਂ ਲੂ ਦੇ ਲੱਛਣ ਨਜ਼ਰ ਆਉਣ ਤਾਂ ਖੁਦ ਦਵਾਈ ਨਾ ਲੈਣ, ਸਗੋਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਇਸ ਲਈ ਸੀਨੀਅਰ ਡਾਕਟਰਾਂ ਨੂੰ 24 ਘੰਟੇ ਲਈ ਤੈਨਾਤ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ 21 ਅਪ੍ਰੈਲ ਨੂੰ ਸੰਗਰੂਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ 'ਤੇ ਲੂ ਚੱਲ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਮ ਰਾਤਾਂ ਦੀ ਸੰਭਾਵਨਾ ਹੈ। 22 ਅਤੇ 23 ਅਪ੍ਰੈਲ ਨੂੰ ਵੀ ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਲੂ ਦਾ ਪ੍ਰਭਾਵ ਰਹਿ ਸਕਦਾ ਹੈ, ਜਦਕਿ ਮਾਲਵਾ ਅਤੇ ਮਾਝਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਗਰਮ ਰਾਤਾਂ ਜਾਰੀ ਰਹਿਣਗੀਆਂ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਅਨੁਸਾਰ 23 ਅਪ੍ਰੈਲ ਤੋਂ ਇੱਕ ਨਵਾਂ ਪੱਛਮੀ ਵਿਖੰਡ ਪੱਛਮੀ ਹਿਮਾਲਿਆਈ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਸਮੇਂ ਉੱਤਰੀ ਭਾਰਤ ਵਿੱਚ ਤੇਜ਼ ਜੈੱਟ ਸਟ੍ਰੀਮ ਹਵਾਵਾਂ ਵੀ ਚੱਲ ਰਹੀਆਂ ਹਨ। ਹਾਲਾਂਕਿ ਇਸ ਨਾਲ ਗਰਮੀ ਵਿੱਚ ਤੁਰੰਤ ਵੱਡੀ ਰਾਹਤ ਦੀ ਸੰਭਾਵਨਾ ਘੱਟ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande