ਅੰਮ੍ਰਿਤਸਰ ’ਚ ਗੈਰਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ ਤੇ 6 ਪਿਸਤੌਲ ਬਰਾਮਦ
ਅੰਮ੍ਰਿਤਸਰ, 20 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਅੰਤਰਰਾਜੀ ਅਤੇ ਸਰਹੱਦ ਪਾਰ ਨੈੱਟਵਰਕ ਦਾ ਭੰਡਾਫੋੜ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 6 ਪਿਸਤੌਲਾਂ ਅਤੇ 7 ਕਾਰਤੂਸ ਬਰਾਮਦ ਕ
ਬਰਾਮਦ ਹਥਿਆਰ।


ਅੰਮ੍ਰਿਤਸਰ, 20 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਅੰਤਰਰਾਜੀ ਅਤੇ ਸਰਹੱਦ ਪਾਰ ਨੈੱਟਵਰਕ ਦਾ ਭੰਡਾਫੋੜ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 6 ਪਿਸਤੌਲਾਂ ਅਤੇ 7 ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ ਇੱਕ ਪੀਐਕਸ5 .30 ਬੋਰ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।

ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰ ਖਰੀਦਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸੰਪਰਕ ਵਿੱਚ ਸਨ। ਇਹ ਨੈੱਟਵਰਕ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਨੂੰ ਵਧਾਵਾ ਦੇ ਰਿਹਾ ਸੀ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਇਹ ਹਥਿਆਰ ਪਹੁੰਚਾ ਰਿਹਾ ਸੀ। ਇਸ ਮਾਮਲੇ ਵਿੱਚ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਪੂਰੇ ਗਿਰੋਹ ਦੀਆਂ ਅੱਗੇ-ਪਿੱਛੇ ਦੀਆਂ ਕੜੀਆਂ ਨੂੰ ਜੋੜ ਕੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੁਲਿਸ ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਖ਼ਿਲਾਫ਼ “ਜ਼ੀਰੋ ਟੋਲਰੈਂਸ” ਨੀਤੀ ’ਤੇ ਡੱਟੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਅਪਰਾਧੀਆਂ ਵਿੱਚ ਡਰ ਪੈਦਾ ਹੋਵੇਗਾ ਅਤੇ ਆਮ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਮਿਲੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande