ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 20 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਜਿੱਥੇ ਬਟਾਲਾ ਸ਼ਹਿਰ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਉਸਦੇ ਨਾਲ ਹਲਕੇ ਦੇ ਪਿੰਡਾਂ ਵਿੱਚ ਵੀ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ। ਜਿਸਦੇ ਚੱਲਦਿਆਂ ਉਨ੍ਹਾਂ ਵਲੋਂ ਲਿੰਕ ਸੜਕ ਏ.ਪੀ.ਕੇ ਰੋਡ ਤੋਂ ਅਠਵਾਲ ਦੀ ਸਪੈਸ਼
ਵਿਧਾਇਕ ਸ਼ੈਰੀ ਕਲਸੀ ਨੇ ਲਿੰਕ ਸੜਕ ਏ.ਪੀ.ਕੇ ਰੋਡ ਤੋਂ ਅਠਵਾਲ ਦੀ ਸਪੈਸ਼ਲ ਰਿਪੇਅਰ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ


ਬਟਾਲਾ, 20 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਜਿੱਥੇ ਬਟਾਲਾ ਸ਼ਹਿਰ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਉਸਦੇ ਨਾਲ ਹਲਕੇ ਦੇ ਪਿੰਡਾਂ ਵਿੱਚ ਵੀ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ। ਜਿਸਦੇ ਚੱਲਦਿਆਂ ਉਨ੍ਹਾਂ ਵਲੋਂ ਲਿੰਕ ਸੜਕ ਏ.ਪੀ.ਕੇ ਰੋਡ ਤੋਂ ਅਠਵਾਲ ਦੀ ਸਪੈਸ਼ਲ ਰਿਪੇਅਰ ਦਾ ਕੰਮ ਕਰਵਾਉਣ ਦਾ ਨੀਂਹ ਪੱਥਰ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਰੱਖਿਆ ਗਿਆ।

ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਵਿਧਾਇਕ ਨੇ ਕਿਹਾ ਪਿੰਡ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਵਿਕਾਸ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਖੇ ਮੁੁੱਢਲੀਆਂ ਸਹੂਲਤਾਂ ਦੀ ਪੂਰਤੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਤਾਂ ਜੋ ਪਿੰਡਾਂ ਤੇ ਸ਼ਹਿਰ ਵਿਕਾਸ ਦੀਆਂ ਲੀਹਾਂ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸੜਕਾਂ, ਗਲੀਆਂ, ਨਾਲੀਆਂ ਆਦਿ ਹਰ ਪੱਖੋਂ ਸਹੂਲਤਾਂ ਦੀ ਪੂਰਤੀ ਨਾਲ ਲੈੱਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਲੋਕ ਭਲਾਈ ਕਾਰਜਾਂ ਵਿਚ ਲੱਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਮੁਹੱਈਆ ਕਰਵਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande