ਪਠਾਨਕੋਟ ਪੁਲਿਸ ਵੱਲੋਂ 3 ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ
ਪਠਾਨਕੋਟ, 20 ਅਪ੍ਰੈਲ (ਹਿੰ.ਸ.)| ਥਾਣਾ ਡਿਵਿਜ਼ਨ ਨੰਬਰ 2 ਦੀ ਪੁਲਿਸ ਨੇ ਦੇਰ ਰਾਤ ਐਕਟਿਵਾ ਸਵਾਰ ਤਿੰਨ ਨੌਜਵਾਨਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਇਕ ਇਲੈਕਟ੍ਰਾਨਿਕ ਕੰਡਾ ਵੀ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਐਸਐਸਆਈ
ਪਠਾਨਕੋਟ ਪੁਲਿਸ ਵੱਲੋਂ 3 ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ


ਪਠਾਨਕੋਟ, 20 ਅਪ੍ਰੈਲ (ਹਿੰ.ਸ.)| ਥਾਣਾ ਡਿਵਿਜ਼ਨ ਨੰਬਰ 2 ਦੀ ਪੁਲਿਸ ਨੇ ਦੇਰ ਰਾਤ ਐਕਟਿਵਾ ਸਵਾਰ ਤਿੰਨ ਨੌਜਵਾਨਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਇਕ ਇਲੈਕਟ੍ਰਾਨਿਕ ਕੰਡਾ ਵੀ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਐਸਐਸਆਈ ਅਰੁਣ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਪਟੇਲ ਚੌਕ ਨੇੜੇ ਇੰਪਰੂਵਮੈਂਟ ਟਰਸਟ ਦਫ਼ਤਰ ਵੱਲ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਇੱਕ ਨਿੱਜੀ ਹਸਪਤਾਲ ਦੇ ਪਿੱਛੇ ਵਾਲੀ ਗਲੀ ਵਿੱਚ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਐਕਟਿਵਾ ਸਵਾਰ ਤਿੰਨ ਨੌਜਵਾਨ ਪੁਲਿਸ ਨੂੰ ਦੇਖ ਘਬਰਾ ਗਏ ਅਤੇ ਵਾਹਨ ਨੂੰ ਵਾਪਸ ਮੋੜਨ ਦੀ ਕੋਸ਼ਿਸ਼ ਕਰਨ ਲੱਗੇ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਤਿੰਨਾਂ ਨੂੰ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 7.88 ਗ੍ਰਾਮ ਹੇਰੋਇਨ, ਐਕਟਿਵਾ ਦੀ ਡਿੱਗੀ ਵਿਚੋਂ 5030 ਰੁਪਏ ਡਰੱਗ ਮਨੀ ਅਤੇ ਇਕ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੇ ਨੌਜਵਾਨ ਨਸ਼ੇ ਦੀ ਸਪਲਾਈ ਨਾਲ ਜੁੜੇ ਹੋਏ ਸਨ। ਪੁੱਛਗਿੱਛ ਦੌਰਾਨ ਸਕੂਟੀ ਚਾਲਕ ਨੇ ਆਪਣਾ ਨਾਮ ਰੋਹਿਤ, ਦਰਮਿਆਨ ਬੈਠੇ ਨੌਜਵਾਨ ਨੇ ਰਾਹੁਲ ਉਰਫ ਲਾਡੀ ਅਤੇ ਪਿੱਛੇ ਬੈਠੇ ਨੇ ਆਪਣਾ ਨਾਮ ਦੀਪਕ ਕੁਮਾਰ ਉਰਫ ਦੀਪੂ ਦੱਸਿਆ। ਪੁਲਿਸ ਵੱਲੋਂ ਤਿੰਨਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande