
ਪੰਥਕ ਦੀ ਸਰਕਾਰ ਹੀ ਪੰਜਾਬ ਨੂੰ ਦੇ ਸਕਦੀ ਹੈ ਮਹਾਰਾਜਾ ਰਣਜੀਤ ਸਿੰਘ ਦਾ ਖਾਲਸਾ ਰਾਜ
ਲੁਧਿਆਣਾ, 20 ਅਪ੍ਰੈਲ (ਹਿੰ.ਸ.)| ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚਾਲੇ ਬੀਤੇ ਦਿਨ ਹੋਈ ਮੀਟਿੰਗ ਨਾਲ ਪੰਜਾਬ ਦੇ ਲੋਕਾਂ ਵਿੱਚ ਇੱਕ ਖੁਸ਼ਹਾਲ ਅਤੇ ਤਰੱਕੀ ਪਸੰਦ ਸਰਕਾਰ ਦੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੱਤਾ ਵਿੱਚ ਆਉਣ ਦੀ ਉਮੀਦ ਹੋਰ ਮਜ਼ਬੂਤ ਹੋਈ ਹੈ। ਇਹ ਸ਼ਬਦ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਮਜਬੂਤੀ ਨਾਲ ਆਵਾਜ਼ ਚੁੱਕਣ ਵਾਲੇ ਰਾਜੀਵ ਕੁਮਾਰ ਲਵਲੀ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਹੇ।
ਇਸ ਮੌਕੇ ਲਵਲੀ ਨੇ ਕਿਹਾ ਕਿ ਮੌਜੂਦਾ ਸ਼ਾਸਨ ਵਿੱਚ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਹਾਲਤ ਦਾ ਸੰਤਾਪ ਭੋਗ ਰਿਹਾ ਹੈ। ਇਹਨਾਂ ਮਾੜੇ ਹਾਲਾਤਾਂ ਤੋਂ ਸਮਾਜ ਦਾ ਹਰ ਵਰਗ ਫਿਰ ਭਾਵੇਂ ਉਹ ਕੋਈ ਵਪਾਰੀ, ਕਿਸਾਨ, ਨੌਕਰੀ ਪੇਸ਼ਾ ਜਾਂ ਫਿਰ ਨੌਜਵਾਨ ਹੋਣ, ਦੁਖੀ ਹਨ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਆਵਾਜ਼ ਨੂੰ ਬੁਲੰਦੀ ਨਾਲ ਚੁੱਕਣ ਵਿੱਚ ਅਕਾਲੀ ਦਲ ਪੁਨਰ ਸੁਰਜੀਤ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਹਨ।
ਉਹਨਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸੂਬੇ ਦੇ ਮਾੜੇ ਹਾਲਾਤਾਂ ਤੋਂ ਤੰਗ ਅਤੇ ਪਰੇਸ਼ਾਨ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਾਲਾ ਖਾਲਸਾ ਰਾਜ ਇਹਨਾਂ ਦੋਨਾਂ ਪਾਰਟੀਆਂ ਦੀ ਸਾਲ 2027 ਵਿਧਾਨ ਸਭਾ ਚੋਣਾਂ ਵਿੱਚ ਬਣਨ ਵਾਲੀ ਪੰਥਕ ਵਾਲੀ ਸਰਕਾਰ ਹੀ ਦੇ ਸਕਦੀ ਹੈ। ਜਿੱਥੇ ਹਰ ਕਿਸੇ ਨੂੰ ਬਰਾਬਰੀ ਦਾ ਦਰਜਾ ਮਿਲੇਗਾ ਅਤੇ ਪੰਜਾਬ ਮੁੜ ਤੋਂ ਵਿਕਾਸ ਦੀ ਪਟੜੀ ਤੇ ਚੜੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH