ਪੰਜਾਬ ਰਾਜ ਓਪਨ ਯੂਨੀਵਰਸਿਟੀ ਨੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਪਟਿਆਲਾ, 20 ਅਪ੍ਰੈਲ (ਹਿੰ.ਸ.)। ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ (ਡਾ.) ਰਤਨ ਸਿੰਘ ਦੀ ਯੋਗ ਰਹਿਨੁਮਾਈ ਹੇਠ ਯੂਨੀਵਰਸਿਟੀ ਵਿਖੇ ਸਥਾਪਿਤ ਭਗਵਾਨ ਸ੍ਰੀ ਪਰਸ਼ੂਰਾਮ ਜੀ ਚੇਅਰ ਵੱਲੋਂ ਸ੍ਰੀ ਪਰਸ਼ੂ ਰਾਮ ਜੈਅੰਤੀ ਨੂੰ ਸਮਰਪਿਤ ਇਕ ਦਿਨਾਂ ਵੈਬੀਨਾਰ ਕਰਵਾਇਆ
ਪੰਜਾਬ ਰਾਜ ਓਪਨ ਯੂਨੀਵਰਸਿਟੀ ਨੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ


ਪਟਿਆਲਾ, 20 ਅਪ੍ਰੈਲ (ਹਿੰ.ਸ.)। ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ (ਡਾ.) ਰਤਨ ਸਿੰਘ ਦੀ ਯੋਗ ਰਹਿਨੁਮਾਈ ਹੇਠ ਯੂਨੀਵਰਸਿਟੀ ਵਿਖੇ ਸਥਾਪਿਤ ਭਗਵਾਨ ਸ੍ਰੀ ਪਰਸ਼ੂਰਾਮ ਜੀ ਚੇਅਰ ਵੱਲੋਂ ਸ੍ਰੀ ਪਰਸ਼ੂ ਰਾਮ ਜੈਅੰਤੀ ਨੂੰ ਸਮਰਪਿਤ ਇਕ ਦਿਨਾਂ ਵੈਬੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪ੍ਰੋ਼. ਸੰਜੀਵ ਸ਼ਰਮਾ, ਇਨਫਰਮੇਸ਼ਨ ਸਾਇੰਸ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਨੇ ਮੁੱਖ ਵਕਤਾ ਦੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਭਗਵਾਨ ਸ੍ਰੀ ਪਰਸ਼ੂ ਰਾਮ ਜੀ ਦੇ ਜੀਵਨ ਦੀਆਂ ਮਹੱਤਵਪੂਰਨ ਘਟਨਾਵਾਂ ਦੇ ਹਵਾਲਿਆਂ ਨਾਲ ਰੌਚਿਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਰਤਮਾਨ ਸਮੇਂ ਵਿੱਚ ਭਗਵਾਨ ਸ੍ਰੀ ਪਰਸ਼ੂ ਰਾਮ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ਬਾਰੇ ਚਰਚਾ ਕਰਦੇ ਹੋਏ ਇਹਨਾਂ ਦੀ ਇਤਿਹਾਸਕ ਮਹੱਤਤਾ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਸਾਡੀ ਨੌਜਵਾਨ ਪੀੜ੍ਹੀ ਨੂੰ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਦੇਸ਼ ਅਤੇ ਧਰਮ ਦੀ ਸੇਵਾ ਵਿੱਚ ਲੋੜੀਂਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਡਾ. ਬਲਜੀਤ ਸਿੰਘ ਖਹਿਰਾ ਨੇ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸ਼ੁਭ ਮੌਕੇ ’ਤੇ ਭਗਵਾਨ ਸ੍ਰੀ ਪਰਸ਼ੂ ਰਾਮ ਜੀ ਦੇ ਜੀਵਨ, ਦਰਸ਼ਨ ਤਿਆਗ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕਰਨਾ ਜਿਥੇ ਸਾਡੇ ਲਈ ਮਾਣ ਵਾਲੀ ਗੱਲ ਹੈ ਉਥੇ ਅੱਜ ਦੇ ਨਿੱਜਵਾਦੀ ਦੌਰ ਵਿੱਚ ਦੂਸਰਿਆਂ ਦੇ ਭਲੇ ਲਈ ਕਾਰਜ ਕਰਨ ਦੀ ਸਿੱਖਿਆ ਦੀ ਸਾਡੀ ਨੌਜਵਾਨ ਪੀੜ੍ਹੀ ਨੂੰ ਬਹੁਤ ਵੱਡੀ ਲੋੜ ਹੈ।

ਚੇਅਰ ਇੰਚਾਰਜ ਡਾ. ਧਰਮਿੰਦਰ ਸਿੰਘ ਨੇ ਸੈਮੀਨਾਰ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਸ਼ੂ ਰਾਮ ਨੇ ਨਾ ਸਿਰਫ ਕਸ਼ੱਤਰੀ ਧਰਮ ਦੀ ਪਾਲਣਾ ਕੀਤੀ ਸਗੋਂ ਸਮਾਜ ਵਿੱਚ ਨਿਰਭੈਤਾ ਅਤੇ ਤਿਆਗ ਦੀ ਭਾਵਨਾ ਦਾ ਸੰਚਾਰ ਵੀ ਕੀਤਾ। ਉਨ੍ਹਾਂ ਵੱਲੋਂ ਚੇਅਰ ਵੱਲੋਂ ਕੀਤੇ ਜਾ ਰਹੇ ਖੋਜ ਕਾਰਜਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ ਨੇ ਵੈਬੀਨਾਰ ਦੇ ਮੁੱਖ ਵਕਤਾ, ਮਾਣਯੋਗ ਵਾਈਸ ਚਾਂਸਲਰ ਸਾਹਿਬ, ਅਧਿਆਪਕ ਸਾਹਿਬਾਨ, ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਵਿਦਿਆਰਥੀਆਂ ਖੋਜਾਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਾਨੂੰ ਅਨੁਸ਼ਾਸਨ ਦੀ ਪਾਲਣਾ ਅਵੱਸ਼ ਕਰਨੀ ਚਾਹੀਦੀ ਹੈ ਅਤੇ ਇਹ ਸਿੱਖਿਆ ਸਾਨੂੰ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੇ ਜੀਵਨ ਦਰਸ਼ਨ ਤੋਂ ਮਿਲਦੀ ਹੈ। ਇਸ ਪ੍ਰੋਗਰਾਮ ਦੀ ਸਮੁੱਚੀ ਕਾਰਵਾਈ ਡਾ. ਦੀਪ ਸ਼ਿਖਾ ਸੀਨੀਅਰ ਰਿਸਰਚ ਫੈਲੋ ਭਗਵਾਨ ਸ੍ਰੀ ਪਰਸ਼ੂ ਰਾਮ ਚੇਅਰ ਨੇ ਚਲਾਈ।

ਇਸ ਰਾਸ਼ਟਰੀ ਵੈਬੀਨਾਰ ਵਿੱਚ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ, ਸੈਂਟਰਲ ਯੂਨੀਵਰਸਿਟੀ ਮਹਿੰਦਰਗੜ੍ਹ(ਹਰਿਆਣਾ), ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼, ਧਰਮਸ਼ਾਲਾ, ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚਿਊਟ ਕਾਲਜਾਂ ਤੋਂ ਇਲਾਵਾ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਅਧਿਆਪਕ ਸਾਹਿਬਾਨ, ਵੱਡੀ ਗਿਣਤੀ ਸਟਾਫ਼, ਵਿਦਿਆਰਥੀ ਅਤੇ ਖੋਜਾਰਥੀ ਜੁੜੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande