(ਅੱਪਡੇਟ) ਅਜਨਾਲਾ ਹਿੰਸਾ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ
ਅੰਮ੍ਰਿਤਸਰ, 23 ਅਪ੍ਰੈਲ (ਹਿੰ.ਸ.)| ਅਜਨਾਲਾ ਹਿੰਸਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਕਾਰਵਾਈ ਉਨ੍ਹਾਂ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਕ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ


ਅੰਮ੍ਰਿਤਸਰ, 23 ਅਪ੍ਰੈਲ (ਹਿੰ.ਸ.)| ਅਜਨਾਲਾ ਹਿੰਸਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਖਡੂਰ

ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਕਾਰਵਾਈ

ਉਨ੍ਹਾਂ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੀਤੀ ਗਈ।

ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪੁਲਿਸ ਨੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਲਈ 15 ਦਿਨਾਂ ਦੇ ਰਿਮਾਂਡ

ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਵਲ ਦੋ

ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ

ਹੀ ਰਹਿਣਗੇ ਅਤੇ ਉਥੋਂ ਹੀ ਉਨ੍ਹਾਂ ਨਾਲ ਪੁੱਛਗਿੱਛ ਕੀਤੀ ਜਾਵੇਗੀ। ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਰਿਤੂਰਾਜ ਸਿੰਘ ਨੇ ਦਲੀਲ ਦਿੱਤੀ ਕਿ ਪੁਲਿਸ ਵੱਲੋਂ ਹਥਿਆਰਾਂ

ਅਤੇ ਵਾਹਨਾਂ ਦੀ ਬਰਾਮਦਗੀ ਦੇ ਨਾਂ ‘ਤੇ ਰਿਮਾਂਡ ਮੰਗਿਆ ਜਾ ਰਿਹਾ ਹੈ, ਜਿਸ ਵਿੱਚ ਉਸ ਵੈਨ

ਦਾ ਵੀ ਜ਼ਿਕਰ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲਿਜਾਈ ਗਈ ਸੀ। ਉਨ੍ਹਾਂ ਕਿਹਾ

ਕਿ ਇਹ ਮਾਮਲਾ ਪਹਿਲਾਂ ਹੀ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਸਬੂਤਾਂ ਦੇ ਪੜਾਅ ਵਿੱਚ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਜਾਂਚ ਵਿੱਚ ਇਸ

ਵਾਹਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ, ਜਿਸ ਨਾਲ ਇਸਦੀ ਭੂਮਿਕਾ ‘ਤੇ ਸਵਾਲ ਖੜ੍ਹੇ

ਹੁੰਦੇ ਹਨ। ਦੂਜੇ ਪਾਸੇ ਪੁਲਿਸ ਕਥਿਤ ਸਾਜ਼ਿਸ਼ ਅਤੇ ‘ਆਨੰਦਪੁਰ ਖਾਲਸਾ

ਫੋਰਸ’ ਦੇ ਗਠਨ ਦੀ ਜਾਂਚ ਵੀ ਕਰਨਾ ਚਾਹੁੰਦੀ ਹੈ। ਗੌਰਤਲਬ ਹੈ ਕਿ

ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ 41

ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਹੋਰ ਸਹਿਯੋਗੀ ਵੀ ਇਸ ਵੇਲੇ ਅਦਾਲਤ ਵਿੱਚ ਮੁਕੱਦਮੇ

ਦਾ ਸਾਹਮਣਾ ਕਰ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande