ਬਠਿੰਡਾ: ਕਾਂਗਰਸੀ ਆਗੂ ਕਰਮਜੀਤ ਸਿੰਘ ਪੰਮਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਬਠਿੰਡਾ , 23 ਅਪ੍ਰੈਲ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਸ਼੍ਰੋਮਣੀਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਸਿਰੋਪਾ ਪਾ ਕੇ ਪੰਮਾ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਉਨ
ਕਰਮਜੀਤ ਸਿੰਘ ਪੰਮਾ ਨੂੰ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਪਾਰਟੀ ’ਚ ਸ਼ਾਮਲ ਕਰਦੇ ਹੋਏ।


ਬਠਿੰਡਾ , 23 ਅਪ੍ਰੈਲ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਸ਼੍ਰੋਮਣੀਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਸਿਰੋਪਾ ਪਾ ਕੇ ਪੰਮਾ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਉਨ੍ਹਾਂ ਭਰੋਸਾ ਦਵਾਇਆ ਕਿ ਪੰਮਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਬੱਲੀ, ਗੁਰਪ੍ਰੀਤ ਸਿੰਘ ਸੰਧੂ ,ਬੀਬੀ ਬਲਵਿੰਦਰ ਕੌਰ, ਮਨਿੰਦਰ ਸਿੰਘ ਸੋਢੀ, ਸਤਵਿੰਦਰ ਸਿੰਘ ਅਤੇ ਯੂਥ ਆਗੂ ਗੈਰੀ ਸਿੱਧੂ ਹਾਜ਼ਰ ਸਨ। ਹਲਕਾ ਇੰਚਾਰਜ ਬਬਲੀ ਢਿੱਲੋ ਨੇ ਕਿਹਾ ਕਿ ਪੰਮਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀਅਕਾਲੀ ਦਲ ਦਿਨੋ ਦਿਨ ਪੰਜਾਬ ਅੰਦਰ ਮਜਬੂਤ ਹੁੰਦਾ ਜਾ ਰਿਹਾ ਹੈ ਅਤੇ ਸਾਲ 2027 ਵਿੱਚ ਪੰਜਾਬ ਅੰਦਰ ਸਰਕਾਰ ਬਣਾਏਗਾ, ਇਸ ਲਈ ਵੱਖ-ਵੱਖ ਪਾਰਟੀਆਂ ਦੇ ਲੋਕ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਸ੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ, ਵਪਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਬਬਲੀ ਢਿੱਲੋ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਵਾਲੀ ਸਰਕਾਰ ਤੋਂ ਅੱਕ ਚੁੱਕੇ ਹਨ ਕਿਉਂਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਅਜੇ ਤਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਨਸ਼ੇ ਖਤਮ ਕਰਨ ਦੇ ਵਾਅਦੇ ਕਰਨ ਵਾਲੀ ਆਪ ਸਰਕਾਰ ਦੇ ਰਾਜ ਵਿੱਚ ਇਹ ਦੋਵੇਂ ਵੱਧ ਫੁੱਲ ਗਏ ਹਨ। ਨਸ਼ਿਆਂ ਨਾਲ ਹਰ ਰੋਜ਼ ਨੌਜਵਾਨਾਂ ਦੀ ਮੌਤਾਂ ਹੋ ਰਹੀਆਂ ਹਨ, ਪਰ ਸਰਕਾਰ ਦਿੱਲੀ ਦੇ ਅਕਾਵਾਂ ਨੂੰ ਖੁਸ਼ ਕਰਨ ਲਈ ਲੱਗੀ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਕੀਤਾ ਜਾਵੇਗਾ, ਉਥੇ ਹੀ ਆਪ ਸਰਕਾਰ ਵੱਲੋਂ ਬੰਦ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਮੁੜ ਚਾਲੂ ਕੀਤੀਆਂ ਜਾਣਗੀਆਂ।

ਇਸ ਮੌਕੇ ਕਰਮਜੀਤ ਸਿੰਘ ਪੰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀਅਕਾਲੀ ਦਲ ਦੀ ਨੀਤੀਆਂ ਅਤੇ ਸ਼ਹਿਰ ਦੇ ਕਰਵਾਏ ਵੱਡੇ ਪੱਧਰ ਦੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande