ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ, 23 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਜ਼ਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜ
ਜਾਗਰੂਕਤਾ ਵੈਨ ਨੂੰ ਰਵਾਨਾ ਕਰਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ


ਅੰਮ੍ਰਿਤਸਰ, 23 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਜ਼ਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਉਪਰੰਤ ਕਿਸਾਨਾਂ ਨੂੰ ਵੱਖ-ਵੱਖ ਵਿਧੀਆਂ ਰਾਂਹੀ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ ਹਿੱਤ ਇਹ ਵੈਨਾਂ ਪਿੰਡ ਪੱਧਰ ਤੇ ਜਾਗਰੂਕ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਜਲਾਉਣ ਦੇ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਮੀਨ ਦੀ ਸਿਹਤ ਖਰਾਬ ਹੁੰਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਬੇਸ਼ਕੀਮਤੀ ਖੁਰਾਕੀ ਤੱਤ ਅਤੇ ਜੈਵਿਕ ਮਾਦਾ ਵੀ ਨਸ਼ਟ ਹੋ ਜਾਂਦਾ ਹੈ। ਇਸ ਮੌਕੇ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜਰਨਲ), ਅੰਮ੍ਰਿਤਸਰ ਨੇ ਦੱਸਿਆ ਕਿ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵੱਲੋਂ ਕਿਸਾਨਾਂ ਦੁਆਰਾ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨ੍ਹਾ ਸੁਚੱਜਾ ਪ੍ਰਬੰਧਨ ਕਰਨ ਲਈ ਅਪੀਲ ਕੀਤੀ।

ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਡਾ. ਗੁਰਸਾਹਿਬ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਅਤੇ ਬਲਾਕ ਪੱਧਰ ਤੇ ਕੈਂਪ, ਪਿੰਡ ਪੱਧਰ ਤੇ ਧਾਰਮਿਕ ਅਸਥਾਨਾ ਤੋਂ ਅਨਾਉਸਮੈਂਟਾਂ, ਨੁਕੜ ਨਾਟਕਾਂ ਅਤੇ ਬਲਾਕ ਪੱਧਰ ਤੇ ਅਗਾਂਹਵਧੂ ਕਿਸਾਨਾ ਅਤੇ ਪਿੰਡਾਂ ਦੇ ਮੋਹਤਬਰ ਨੁਮਾਇੰਦਿਆਂ ਜਿਵੇਂ ਕਿ ਸਰਪੰਚ, ਨੰਬਰਦਾਰ ਆਦਿ ਨਾਲ ਮੀਟਿੰਗਾਂ ਕਰਕੇ ਕਣਕ ਦੇ ਨਾੜ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਤੋਂ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਹੀ ਅਗਲੀ ਫਸਲ ਲਈ ਖੇਤ ਤਿਆਰ ਕੀਤੇ ਜਾਣ। ਕਿਉਂਕਿ ਕਣਕ ਦੀ ਕਟਾਈ ਅਤੇ ਝੋਨੇ ਦੀ ਲਵਾਈ ਦੇ ਦਰਮਿਆਨ ਕਿਸਾਨਾ ਕੋਲ ਕਾਫੀ ਸਮਾਂ ਹੁੰਦਾ ਹੈ, ਇਸ ਸਮੇਂ ਦੌਰਾਨ ਕਿਸਾਨ ਜੰਤਰ ਨੂੰ ਹਰੀ ਖਾਦ ਵਜੋਂ ਲਗਾਕੇ ਜ਼ਮੀਨ ਦੀ ਸਿਹਤ ਸੁਧਾਰ ਲਈ ਯੋਗ ਉਪਰਾਲਾ ਕਰ ਸਕਦੇ ਹਨ।

ਇਸ ਮੌਕੇ ਐਸ.ਡੀ.ਐਮ ਅਲਕਾ ਕਾਲੀਆ, ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ, ਨਵਤੇਜ ਸਿੰਘ ਅਤੇ ਗੁਰਜੋਤ ਸਿੰਘ, ਜਗਦੀਪ ਕੌਰ ਡੀ.ਪੀ.ਡੀ (ਆਤਮਾ), ਮਨਬੀਰ ਕੌਰ, ਖੇਤੀਬਾੜੀ ਵਿਕਾਸ ਅਫਸਰ (ਰੈਕਲਾਮੇਸ਼ਨ), ਹਰਗੁਰਨਾਦ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਸਵਿਤਾ ਚੌਹਾਨ ਸੀਨੀਅਰ ਸਹਾਇਕ ਅਤੇ ਖੇਤੀਬਾੜੀ ਵਿਭਾਗ ਤੋਂ ਰਜਨੀ ਬਿਸ਼ਟ, ਸ਼ਰਨਜੀਤ ਕੌਰ, ਜੋਰਾਵਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande