ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ
ਮੋਹਾਲੀ, 24 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਪੁਲਿਸ ਐਸ.ਏ.ਐਸ. ਨਗਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ
ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ।


ਮੋਹਾਲੀ, 24 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਪੁਲਿਸ ਐਸ.ਏ.ਐਸ. ਨਗਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ ਟ੍ਰੈਫਿਕ ਕਰਨੈਲ ਸਿੰਘ ਵੱਲੋਂ ਕਰਵਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਵਰਤਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਟਸਐਪ ਨੰਬਰ 9779100200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਵਿੱਚ ਸੂਚਿਤ ਕਰੇ, ਤਾਂ ਜੋ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਹੈ, ਜਿਸ ਨਾਲ ਸਮਾਜ ਨੂੰ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਇਸ ਬੁਰਾਈ ਦੇ ਖਾਤਮੇ ਲਈ ਸਹਿਯੋਗ ਦੇਵੇ।

ਕਰਨੈਲ ਸਿੰਘ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਾਲ ਸੜਕ ਹਾਦਸੇ ਵੱਧਦੇ ਹਨ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਦੀ ਉਲੰਘਣਾ ਕਰਨ ’ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਨਾਬਾਲਿਗ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਇਹੀ ਸਜ਼ਾ ਹੋ ਸਕਦੀ ਹੈ।

ਉਨ੍ਹਾਂ ਵੱਲੋਂ ਸਰਕਾਰ ਦੀ “ਫਰਿਸ਼ਤੇ ਸਕੀਮ” ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ 2000 ਰੁਪਏ ਇਨਾਮ ਦੇ ਤੌਰ ’ਤੇ ਦਿੱਤੇ ਜਾਂਦੇ ਹਨ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਵੀਰ ਸਿੰਘ ਧਨੋਆ, ਅਧਿਆਪਕ ਜਸਵੀਰ ਸਿੰਘ, ਗੁਰਮੀਤ ਕੌਰ, ਹਰਨੀਤ ਕੌਰ ਅਤੇ ਹੋਰ ਸਟਾਫ ਹਾਜ਼ਰ ਸਨ। ਇਸ ਤੋਂ ਇਲਾਵਾ ਏ.ਐਸ.ਆਈ ਜਗਤਾਰ ਸਿੰਘ, ਹੋਲਦਾਰ ਜਸਵਿੰਦਰ ਸਿੰਘ ਅਤੇ ਸਿਪਾਹੀ ਜਤਿੰਦਰ ਸਿੰਘ ਵੀ ਮੌਜੂਦ ਸਨ। ਸਕੂਲ ਪ੍ਰਬੰਧਕਾਂ ਵੱਲੋਂ ਕਰਨੈਲ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ ਵਿਚਾਰਾਂ ਦੀ ਸਰਾਹਨਾ ਕੀਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande