ਦਾਣਾ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ : ਚੇਅਰਮੈਨ ਮਹਿਤਾ
ਬਟਾਲਾ, 24 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਦਾਣਾ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਮੰਡੀ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿ
ਦਾਣਾ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਦੇ ਚੇਅਰਮੈਨ ਮਾਨਿਕ ਮਹਿਤਾ


ਬਟਾਲਾ, 24 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਦਾਣਾ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਮੰਡੀ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।

ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਦਾਣਾ ਮੰਡੀ ਬਟਾਲਾ ਵਿੱਚ ਫਸਲ ਲੈ ਕੇ ਆ ਰਹੇ ਕਿਸਾਨਾਂ ਦੀ ਫਸਲ ਨਿਰਧਾਰਿਤ ਸਮੇਂ ਅੰਦਰ ਖਰੀਦੀ ਜਾ ਰਹੀ ਹੈ ਅਤੇ ਅਦਾਇਗੀ ਵੀ ਨਿਸ਼ਚਿਤ ਅੰਦਰ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਸਰਪੰਚ ਤਰੁਨ ਕਲਸੀ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਵੀ ਮੌਜੂਦ ਸਨ।

ਦਾਣਾ ਮੰਡੀ ਵਿੱਚ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਚੇਅਰਮੈਨ ਮਾਨਿਕ ਮਹਿਤਾ ਵਲੋਂ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਤੇ ਚੁਕਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਨਾਲ ਦੀ ਨਾਲ ਫਸਲ ਦੀ ਚੁਕਾਈ ਵੀ ਨਿਰਵਿਘਨ ਚੱਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਦਾਣਾ ਮੰਡੀ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ ਲਈ ਜਗ੍ਹਾ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande