ਲੁਧਿਆਣਾ ਪੁਲਿਸ ਨੇ 4 ਪਿਸਤੌਲਾਂ ਸਮੇਤ ਇਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ
ਲੁਧਿਆਣਾ, 24 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਥਾਣਾ ਸਦਰ ਦੀ ਪੁਲਿਸ ਨੇ ਸੂਝਬੂਝ ਨਾਲ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਗੈਰਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ, ਜਿਸ ਨਾਲ ਇੱਕ ਸੰਭਾਵਿਤ ਵੱਡੀ ਵਾਰਦਾਤ ਟਲ ਗਈ। ਪੁਲਿਸ ਨੇ ਮੁਲਜ਼ਮ ਕੋਲੋਂ 4 ਪਿਸਤੌਲਾਂ ਬਰਾਮਦ ਕੀਤੀਆਂ ਹਨ। ਜਾਣਕਾਰੀ ਮੁਤਾਬਕ
ਲੁਧਿਆਣਾ ਪੁਲਿਸ ਨੇ 4 ਪਿਸਤੌਲਾਂ ਸਮੇਤ ਇਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ


ਲੁਧਿਆਣਾ, 24 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਥਾਣਾ ਸਦਰ ਦੀ ਪੁਲਿਸ ਨੇ ਸੂਝਬੂਝ ਨਾਲ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਗੈਰਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ, ਜਿਸ ਨਾਲ ਇੱਕ ਸੰਭਾਵਿਤ ਵੱਡੀ ਵਾਰਦਾਤ ਟਲ ਗਈ। ਪੁਲਿਸ ਨੇ ਮੁਲਜ਼ਮ ਕੋਲੋਂ 4 ਪਿਸਤੌਲਾਂ ਬਰਾਮਦ ਕੀਤੀਆਂ ਹਨ। ਜਾਣਕਾਰੀ ਮੁਤਾਬਕ ਏਐਸਆਈ ਰੋਸ਼ਨ ਲਾਲ ਆਪਣੀ ਪੁਲਿਸ ਪਾਰਟੀ ਨਾਲ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਖਾਸ ਮੁਖਬਿਰ ਵੱਲੋਂ ਸੂਚਨਾ ਮਿਲੀ ਕਿ ਇੱਕ ਨੌਜਵਾਨ ਪਿੰਡ ਖੇੜੀ ਦੇ ਸ਼ਮਸ਼ਾਨਘਾਟ ਨੇੜੇ ਢੰਡਾਰੀ ਰੋਡ ‘ਤੇ ਖੜ੍ਹਾ ਆਪਣੇ ਸਾਥੀਆਂ ਦੀ ਉਡੀਕ ਕਰ ਰਿਹਾ ਹੈ ਅਤੇ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਵਿੱਚ ਹੈ।

ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸ਼ੱਕੀ ਨੌਜਵਾਨ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 3 ਪਿਸਤੌਲ .30 ਬੋਰ ਅਤੇ 1 ਪਿਸਤੌਲ 9 ਐਮਐਮ ਬਰਾਮਦ ਹੋਈ। ਇਸ ਤਰ੍ਹਾਂ ਕੁੱਲ 4 ਗੈਰਕਾਨੂੰਨੀ ਹਥਿਆਰ ਪੁਲਿਸ ਦੇ ਹੱਥ ਲੱਗੇ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰੋਬਿਨ ਵਾਸੀ ਪਿੰਡ ਹਿਮਾਂਯੂਪੁਰ ਵਜੋਂ ਹੋਈ ਹੈ।

ਪੁਲਿਸ ਨੇ ਮੁਲਜ਼ਮ ਖਿਲਾਫ ਥਾਣਾ ਸਦਰ ਵਿੱਚ ਆਰਮਜ਼ ਐਕਟ ਦੀ ਧਾਰਾ 61 ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਵੇਲੇ ਪੁਲਿਸ ਵੱਲੋਂ ਉਸ ਤੋਂ ਗਹਿਰੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕਿਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਅਤੇ ਉਸਦੇ ਸਾਥੀ ਕੌਣ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande