
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 24 ਅਪ੍ਰੈਲ (ਹਿੰ.ਸ.)। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਸੁਵਿਧਾਜਨਕ ਢੰਗ ਨਾਲ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਹਿਲ ਨਾਲ ਨਾ ਸਿਰਫ਼ ਲੋਕਾਂ ਦੀਆਂ ਆਸਥਾਵਾਂ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜ ਵਿੱਚ ਏਕਤਾ ਅਤੇ ਸਾਂਝ ਨੂੰ ਵੀ ਹੋਰ ਮਜ਼ਬੂਤੀ ਮਿਲਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ