ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ : ਵਿਧਾਇਕ ਲਾਲਪੁਰਾ
ਖਡੂਰ ਸਾਹਿਬ, 24 ਅਪ੍ਰੈਲ (ਹਿੰ.ਸ.)। ਹਲਕਾ ਖਡੂਰ ਸਾਹਿਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਿੰਡ ਦੀਨੇਵਾਲ ਤੋਂ ਮੱਥਰੇਵਾਲ ਤੱਕ ਲਿੰਕ ਸੜਕ, ਪਿੰਡ ਅਲਾਦੀਨਪੁਰ, ਪਿੰਡ ਦੇਊ ਅਤੇ ਪੰਡੋਰੀ ਗੋਲਾ ਦੀ ਫਿਰਨੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗ
ਦੀਨੇਵਾਲ ਤੋਂ ਮੱਥਰੇਵਾਲ ਲਿੰਕ ਸੜਕ ਦਾ ਉਦਘਾਟਨ ਕਰਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ


ਖਡੂਰ ਸਾਹਿਬ, 24 ਅਪ੍ਰੈਲ (ਹਿੰ.ਸ.)। ਹਲਕਾ ਖਡੂਰ ਸਾਹਿਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਿੰਡ ਦੀਨੇਵਾਲ ਤੋਂ ਮੱਥਰੇਵਾਲ ਤੱਕ ਲਿੰਕ ਸੜਕ, ਪਿੰਡ ਅਲਾਦੀਨਪੁਰ, ਪਿੰਡ ਦੇਊ ਅਤੇ ਪੰਡੋਰੀ ਗੋਲਾ ਦੀ ਫਿਰਨੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਵਿਧਾਇਕ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਸੜਕਾ ਇਲਾਕੇ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਸੀ। ਇਹ ਸੜਕਾਂ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੌਖੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਖਡੂਰ ਸਾਹਿਬ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਹਨ। ਇਲਾਕੇ ਦੀਆਂ ਹੋਰ ਬੁਨਿਆਦੀ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਪਿੰਡ ਤੱਕ ਵਿਕਾਸ ਦੀ ਰੌਸ਼ਨੀ ਪਹੁੰਚ ਸਕੇ।

ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਨੇ ਇਸ ਪ੍ਰਾਜੈਕਟ ਲਈ ਵਿਧਾਇਕ ਲਾਲਪੁਰਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਇਲਾਕੇ ਦੀ ਤਸਵੀਰ ਬਦਲਣ ਵਿੱਚ ਮਦਦਗਾਰ ਸਾਬਤ ਹੋਵੇਗੀ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਪਾਰਟੀ ਆਗੂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਵਿਚ ਸਰਤਾਰ ਸਿੰਘ ਰੱਤੋਕੇ, ਬਲਾਕ ਪ੍ਰਧਾਨ ਪਰਮਵੀਰ ਸਿੰਘ ਹੈਪੀ, ਬਲਾਕ ਪ੍ਰਧਾਨ ਅਮਰੀਕ ਸਿੰਘ ਰਸੂਲਪੁਰ, ਸਰਪੰਚ ਸੁਖਚੈਨ ਸਿੰਘ ਡਾਲੇਕੇ, ਗੁਰਦਿਆਲ ਸਿੰਘ ਰੱਤੋਕੇ, ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੂ ਆਦਿ ਸ਼ਾਮਲ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande