ਸੰਪਰਕ ਅਭਿਆਨ ਨਾਲ ਨੌਜਵਾਨਾਂ ਨੂੰ ਗੈਂਗਸਟਰਵਾਦ ਤੋਂ ਬਚਾਉਣ ਵੱਲ ਪੰਜਾਬ ਪੁਲਿਸ ਦੀ ਪਹਿਲ
ਚੰਡੀਗੜ੍ਹ, 24 ਅਪ੍ਰੈਲ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’ ਹੁਣ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੱਕ ਸੀਮਿਤ ਨਹੀਂ ਰਿਹਾ, ਸਗੋਂ ਇਹ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨੇਰੀ ਦੁਨੀਆ ਤੋਂ ਸਚੇਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਬਣਦਾ ਜਾ ਰਿਹਾ ਹੈ। ਇਸ ਅਭਿਆਨ ਤਹਿਤ ਪੁ
ਡੀਆਈਜੀ ਹਰਜੀਤ ਸਿੰਘ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ।


ਚੰਡੀਗੜ੍ਹ, 24 ਅਪ੍ਰੈਲ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’ ਹੁਣ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੱਕ ਸੀਮਿਤ ਨਹੀਂ ਰਿਹਾ, ਸਗੋਂ ਇਹ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨੇਰੀ ਦੁਨੀਆ ਤੋਂ ਸਚੇਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਬਣਦਾ ਜਾ ਰਿਹਾ ਹੈ। ਇਸ ਅਭਿਆਨ ਤਹਿਤ ਪੁਲਿਸ ਅਧਿਕਾਰੀ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ ਅਤੇ ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ਕਰ ਰਹੇ ਹਨ।

ਪੰਜਾਬ ਸਰਕਾਰ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨਾਲ ਜੁੜੇ ਇਸ ਅਭਿਆਨ ਵਿੱਚ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਨੌਜਵਾਨਾਂ ਨੂੰ ਤੇਜ਼ੀ ਨਾਲ ਪੈਸਾ ਕਮਾਉਣ, ਆਰਾਮਦਾਇਕ ਜੀਵਨ ਜਾਂ ਵਿਦੇਸ਼ ਜਾਣ ਦੇ ਝੂਠੇ ਵਾਅਦੇ ਕਰਕੇ ਆਪਣੇ ਜਾਲ ਵਿੱਚ ਫਸਾਉਂਦੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਸਾਰੇ ਲਾਲਚ ਸਿਰਫ਼ ਭਰਮ ਹੁੰਦੇ ਹਨ, ਜਿਨ੍ਹਾਂ ਦੇ ਨਤੀਜੇ ਨੌਜਵਾਨਾਂ ਨੂੰ ਭਵਿੱਖ ਵਿੱਚ ਭੁਗਤਣੇ ਪੈਂਦੇ ਹਨ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਦੱਸਿਆ ਕਿ ਇਹ ਸੈਸ਼ਨ ਨੌਜਵਾਨਾਂ ਨੂੰ ਗੈਂਗਸਟਰਵਾਦ ਦੇ ਅਸਲ ਖਤਰੇ ਸਮਝਾਉਣ ਵਿੱਚ ਕਾਫ਼ੀ ਮਦਦਗਾਰ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਸੂਬੇ ਦਾ ਭਵਿੱਖ ਹਨ, ਪਰ ਅਕਸਰ ਉਹ ਗਲਤ ਰਸਤੇ ਵੱਲ ਖਿੱਚੇ ਜਾਂਦੇ ਹਨ, ਇਸ ਲਈ ਸਮੇਂ ਸਿਰ ਜਾਗਰੂਕਤਾ ਬਹੁਤ ਜ਼ਰੂਰੀ ਹੈ। ਇਸ ਅਭਿਆਨ ਦਾ ਪ੍ਰਭਾਵ ਵਿਦਿਆਰਥੀਆਂ ਵਿੱਚ ਵੀ ਸਪੱਸ਼ਟ ਤੌਰ ‘ਤੇ ਵੇਖਿਆ ਜਾ ਰਿਹਾ ਹੈ। ਹਾਲ ਹੀ ਵਿੱਚ ਇੱਕ ਸੈਸ਼ਨ ਵਿੱਚ ਸ਼ਾਮਲ ਹੋਈ ਵਿਦਿਆਰਥਣ ਕੰਵਲਜੀਤ ਕੌਰ ਨੇ ਕਿਹਾ ਕਿ ਇਸ ਤਜਰਬੇ ਨੇ ਉਸਦੀ ਸੋਚ ਬਦਲ ਦਿੱਤੀ ਹੈ। ਉਸਦੇ ਅਨੁਸਾਰ, ਇਹ ਸੈਸ਼ਨ ਦੱਸਦੇ ਹਨ ਕਿ ਗੈਂਗ ਕਿਵੇਂ ਭਾਵੁਕ ਨੌਜਵਾਨਾਂ ਦਾ ਫਾਇਦਾ ਚੁੱਕਦੇ ਹਨ ਅਤੇ ਆਖਿਰਕਾਰ ਨੁਕਸਾਨ ਉਹਨਾਂ ਨੂੰ ਹੀ ਝੱਲਣਾ ਪੈਂਦਾ ਹੈ।

ਪਿਛਲੇ ਸਾਲ ਸ਼ੁਰੂ ਹੋਏ ਇਸ ਅਭਿਆਨ ਤਹਿਤ ਹੁਣ ਤੱਕ ਸੂਬੇ ਦੇ 28 ਜ਼ਿਲ੍ਹਿਆਂ ਵਿੱਚ 2800 ਤੋਂ ਵੱਧ ਸੈਸ਼ਨ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਭਾਗ ਲਿਆ। ਇਹ ਸਿੱਧਾ ਸੰਵਾਦ ਲੋਕਾਂ ਵਿੱਚ ਭਰੋਸਾ ਵਧਾਉਣ ਅਤੇ ਪੁਲਿਸ ਨਾਲ ਸਾਂਝ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋ ਰਿਹਾ ਹੈ। ਹਾਲ ਹੀ ਵਿੱਚ ਮਾਨਸਾ ਦੇ ਗੁਰੂ ਨਾਨਕ ਕਾਲਜ, ਬੁਢਲਾਡਾ ਵਿੱਚ ਕਰਵਾਏ ਗਏ ਇੱਕ ਸੈਸ਼ਨ ਵਿੱਚ ਲਗਭਗ 1500 ਵਿਦਿਆਰਥੀਆਂ ਅਤੇ ਸਟਾਫ ਨੇ ਹਿੱਸਾ ਲਿਆ, ਜਿਸਨੂੰ ਡੀਆਈਜੀ ਹਰਜੀਤ ਸਿੰਘ ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿੱਚ ਵੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿੱਥੇ ਐੱਸਐੱਸਪੀ ਗੁਰਮੀਤ ਸਿੰਘ ਨੇ ਨੌਜਵਾਨਾਂ ਨੂੰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ।

ਪੁਲਿਸ ਵੱਲੋਂ ਲੋਕਾਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਨਾਲ ਹੀ ਸਰਕਾਰ ਵੱਲੋਂ ਇਨਾਮੀ ਨੀਤੀ ਤਹਿਤ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਦੀ ਭਰੋਸਾ ਦਿਵਾਇਆ ਗਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਅਭਿਆਨ ਸਿਰਫ਼ ਕਾਨੂੰਨ ਲਾਗੂ ਕਰਨ ਦਾ ਸਾਧਨ ਨਹੀਂ, ਸਗੋਂ ਇੱਕ ਸੁਰੱਖਿਅਤ ਅਤੇ ਜਾਗਰੂਕ ਸਮਾਜ ਬਣਾਉਣ ਵੱਲ ਵੱਡਾ ਕਦਮ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande