ਭੱਠੀ ਵਾਂਗ ਤਪਿਆ ਪੰਜਾਬ ਤੇ ਚੰਡੀਗੜ੍ਹ,ਬਠਿੰਡਾ ਸਭ ਤੋਂ ਗਰਮ, ਹੈਲਥ ਅਲਰਟ ਜਾਰੀ
ਚੰਡੀਗੜ੍ਹ, 24 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇਨ੍ਹਾਂ ਦਿਨਾਂ ਭਿਆਨਕ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਸੂਬੇ ਦੇ 9 ਤੋਂ ਵੱਧ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ 44.0 ਡਿਗਰੀ ਤਾਪਮਾ
ਤਿੱਖੀ ਧੁੱਪ ਕਾਰਨ ਛੱਤਬੀੜ ਚਿੜੀਆਘਰ ਵਿੱਚ ਜਾਨਵਰ ਛਾਂ ’ਚ ਬੈਠੇ ਹੋਏ।


ਚੰਡੀਗੜ੍ਹ, 24 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇਨ੍ਹਾਂ ਦਿਨਾਂ ਭਿਆਨਕ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਸੂਬੇ ਦੇ 9 ਤੋਂ ਵੱਧ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ 44.0 ਡਿਗਰੀ ਤਾਪਮਾਨ ਰਿਕਾਰਡ ਹੋਇਆ, ਜੋ ਆਮ ਤੋਂ ਲਗਭਗ 4 ਡਿਗਰੀ ਵੱਧ ਹੈ ਅਤੇ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਉੱਚਾ ਤਾਪਮਾਨ ਹੈ।

ਮੌਸਮ ਵਿਭਾਗ ਦੇ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਰਾਤਾਂ ਵੀ ਗਰਮ ਰਹਿਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ 26 ਤੋਂ 29 ਅਪ੍ਰੈਲ ਦਰਮਿਆਨ ਮੀਂਹ ਅਤੇ ਹਨ੍ਹੇਰੀ ਦੀ ਸੰਭਾਵਨਾ ਜਤਾਈ ਗਈ ਹੈ।

ਬਠਿੰਡਾ 44.0°C ਨਾਲ ਸਭ ਤੋਂ ਗਰਮ ਰਿਹਾ। ਇਸ ਤੋਂ ਬਾਅਦ ਫਰੀਦਕੋਟ 42.0°C, ਪਟਿਆਲਾ 41.6°C, ਰੂਪਨਗਰ 41.1°C, ਲੁਧਿਆਣਾ 40.6°C, ਗੁਰਦਾਸਪੁਰ 40.5°C, ਫਿਰੋਜ਼ਪੁਰ 40.2°C, ਫਾਜ਼ਿਲਕਾ 40.2°C, ਅੰਮ੍ਰਿਤਸਰ 40.1°C ਅਤੇ ਚੰਡੀਗੜ੍ਹ 40.0°C ਦਰਜ ਕੀਤਾ ਗਿਆ।

ਤਿੱਖੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਵਧੇਰੇ ਪਾਣੀ ਪੀਣ ਅਤੇ ਧੁੱਪ ਤੋਂ ਬਚਾਅ ਕਰਨ ਲਈ ਵੀ ਕਿਹਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande