ਫ਼ਰੀਦਕੋਟ ਜ਼ਿਲ੍ਹੇ ’ਚ ਹੁਣ ਤੱਕ 302967 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ
ਫ਼ਰੀਦਕੋਟ, 25 ਅਪ੍ਰੈਲ (ਹਿੰ.ਸ.)| ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 335180 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 302967 ਮੀਟਰਕ ਟ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ


ਫ਼ਰੀਦਕੋਟ, 25 ਅਪ੍ਰੈਲ (ਹਿੰ.ਸ.)| ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 335180 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 302967 ਮੀਟਰਕ ਟਨ ਕਣਕ ਦੀ ਖਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 95001.50 ਮੀਟਰਕ ਟਨ, ਮਾਰਕਫੈੱਡ ਵਲੋਂ 82553.50 ਮੀਟਰਕ ਟਨ, ਪਨਸਪ ਵੱਲੋਂ 67130 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 52232 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6050 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ 71041 ਮੀਟਰਕ ਟਨ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande