ਪੰਜਾਬ ’ਚ 83.94 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 25 ਅਪ੍ਰੈਲ (ਹਿੰ.ਸ.)| ਨਿਰਵਿਘਨ ਖਰੀਦ ਸੀਜ਼ਨ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂ
ਮੰਤਰੀ ਲਾਲ ਚੰਦ ਕਟਾਰੂਚੱਕ


ਚੰਡੀਗੜ੍ਹ, 25 ਅਪ੍ਰੈਲ (ਹਿੰ.ਸ.)| ਨਿਰਵਿਘਨ ਖਰੀਦ ਸੀਜ਼ਨ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂਬੇ ਭਰ ਦੀਆਂ ਮੰਡੀਆਂ ਵਿੱਚ 8789802.82 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿੱਚ ਵੀ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ।

ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਖਰੀਦੀ ਗਈ ਹੈ। ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਰਕ ਟਨ ਕਣਕ ਦੀ ਖਰੀਦ ਨਾਲ ਦੂਜੇ ਜਦੋਂ ਕਿ ਫਿਰੋਜ਼ਪੁਰ 595924.35 ਮੀਟਰਕ ਟਨ ਕਣਕ ਦੀ ਖਰੀਦ ਨਾਲ ਤੀਜੇ ਸਥਾਨ 'ਤੇ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਦੂਰਦਰਸ਼ੀ ਅਗਵਾਈ ਹੇਠ, ਵਿਭਾਗ ਵੱਲੋਂ 122 ਲੱਖ ਮੀਟਰਕ ਟਨ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਾਲ-ਨਾਲ ਮੰਡੀਆਂ ਵਿੱਚ ਸਫਾਈ ਅਤੇ ਸਾਫ਼ ਪੀਣ ਵਾਲੇ ਪਾਣੀ ਸਬੰਧੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande