ਚੰਡੀਗੜ੍ਹ ’ਚ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ ਕਰਨ ਵਾਲੀਆਂ ਭਾਜਪਾ ਮਹਿਲਾਵਾਂ ਨੂੰ ਹਿਰਾਸਤ ’ਚ ਲਿਆ
ਚੰਡੀਗੜ੍ਹ, 25 ਅਪ੍ਰੈਲ (ਹਿੰ.ਸ.)| ਪੰਜਾਬ ਭਰ ਤੋਂ ਸੈਂਕੜੇ ਮਹਿਲਾਵਾਂ ਨੇ ਭਾਜਪਾ ਦੇ ਸੂਬਾਈ ਆਗੂ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਮਾਰਚ ਕੀਤਾ। ਇਹ ਪ੍ਰਦਰਸ਼ਨ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਮਸਲੇ ‘ਤੇ ਆਮ ਆਦਮੀ ਪਾਰਟੀ ਦੇ ਸਟੈਂਡ ਨੂੰ ਲੈ ਕੇ ਕੀਤਾ ਗਿਆ, ਜਿਸ ਵ
ਭਾਜਪਾ ਮਹਿਲਾ ਵਰਕਰਾਂ ਨੂੰ ਹਿਰਾਸਤ ’ਚ ਲੈਂਦੇ ਹੋਏ ਪੁਲਿਸ ਅਧਿਕਾਰੀ।


ਵਿਰੋਧ ਕਰਦੀਆਂ ਮਹਿਲਾਵਾਂ।


ਚੰਡੀਗੜ੍ਹ, 25 ਅਪ੍ਰੈਲ (ਹਿੰ.ਸ.)| ਪੰਜਾਬ ਭਰ ਤੋਂ ਸੈਂਕੜੇ ਮਹਿਲਾਵਾਂ ਨੇ ਭਾਜਪਾ ਦੇ ਸੂਬਾਈ ਆਗੂ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਮਾਰਚ ਕੀਤਾ। ਇਹ ਪ੍ਰਦਰਸ਼ਨ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਮਸਲੇ ‘ਤੇ ਆਮ ਆਦਮੀ ਪਾਰਟੀ ਦੇ ਸਟੈਂਡ ਨੂੰ ਲੈ ਕੇ ਕੀਤਾ ਗਿਆ, ਜਿਸ ਵਿੱਚ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਲਈ 33 ਫੀਸਦੀ ਰਿਜ਼ਰਵੇਸ਼ਨ ਦੀ ਵਿਵਸਥਾ ਹੈ।

ਮਾਰਚ ਦੌਰਾਨ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਕਈ ਮਹਿਲਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਿਆਂਦੇ ਗਏ ਆਗੂਆਂ ਵਿੱਚ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ, ਮੀਤ ਪ੍ਰਧਾਨ ਮੋਹਿੰਦਰ ਕੌਰ ਜੋਸ਼ ਅਤੇ ਮੋਨਾ ਜੈਸਵਾਲ ਸਮੇਤ ਕਈ ਹੋਰ ਆਗੂ ਸ਼ਾਮਲ ਸਨ। ਇਸ ਤੋਂ ਇਲਾਵਾ ਮੀਨੂ ਸੇਠੀ, ਵੰਦਨਾ ਸਾਂਗਵਾਨ, ਰੇਨੂ ਥੱਪਰ ਅਤੇ ਏਕਤਾ ਨਾਗਪਾਲ ਵੀ ਹਿਰਾਸਤ ਵਿੱਚ ਲਿਆਂਦੀਆਂ ਗਈਆਂ।

ਪ੍ਰਦਰਸ਼ਨਕਾਰੀਆਂ ਨੇ “ਨਾਰੀ ਸ਼ਕਤੀ ਜ਼ਿੰਦਾਬਾਦ” ਦੇ ਨਾਅਰੇ ਲਗਾਉਂਦੇ ਹੋਏ ਮਹਿਲਾਵਾਂ ਨੂੰ ਸਮਾਨ ਅਧਿਕਾਰ ਦੇਣ ਦੀ ਮੰਗ ਕੀਤੀ। ਮਹਿਲਾਵਾਂ ਨੇ ਐਲਾਨ ਕੀਤਾ ਕਿ ਉਹ ਆਪਣੇ ਹੱਕਾਂ ਲਈ ਲੜਾਈ ਜਾਰੀ ਰੱਖਣਗੀਆਂ ਅਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲਾਗੂ ਕਰਨ ਲਈ ਦਬਾਅ ਬਣਾਉਣਗੀਆਂ। ਇਸ ਤੋਂ ਪਹਿਲਾਂ ਸਭਾ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਹਮੇਸ਼ਾ ਮਹਿਲਾ ਸਸ਼ਕਤੀਕਰਨ ਦੇ ਹੱਕ ਵਿੱਚ ਖੜੀ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਮਸਲੇ ‘ਤੇ ਇਕੱਠੇ ਹੋ ਕੇ ਮਹਿਲਾ ਰਿਜ਼ਰਵੇਸ਼ਨ ਦਾ ਵਿਰੋਧ ਕਰ ਰਹੀਆਂ ਹਨ, ਜੋ ਕਿ ਰਾਜਨੀਤਿਕ ਮੌਕਾਪਰਸਤੀ ਨੂੰ ਦਰਸਾਉਂਦਾ ਹੈ।

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਇਸ ਮਸਲੇ ਨੂੰ ਲੋਕਤੰਤਰ ਲਈ “ਕਾਲਾ ਦਿਨ” ਕਰਾਰ ਦਿੰਦਿਆਂ ਕਿਹਾ ਕਿ ਮਹਿਲਾਵਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਮਹਿਲਾਵਾਂ ਇਸ ਅਪਮਾਨ ਦਾ ਜਵਾਬ ਦੇਣਗੀਆਂ। ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਵੀ ਕਿਹਾ ਕਿ ਮਹਿਲਾਵਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨਾ ਠੀਕ ਨਹੀਂ ਅਤੇ ਸਾਰੇ ਰਾਜਨੀਤਿਕ ਦਲਾਂ ਨੂੰ ਨਿੱਜੀ ਹਿਤਾਂ ਤੋਂ ਉੱਪਰ ਉੱਠ ਕੇ ਦੇਸ਼ ਦੀ ਅੱਧੀ ਅਬਾਦੀ ਲਈ ਕੰਮ ਕਰਨਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande