ਕੱਟੜਪੰਥੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦੀ ਮੰਗ ਨੂੰ ਲੈਕੇ ਅੰਮ੍ਰਿਤਸਰ ’ਚ ਬਾਈਕ ਰੈਲੀ ਕੱਢੀ
ਚੰਡੀਗੜ੍ਹ, 25 ਅਪ੍ਰੈਲ (ਹਿੰ.ਸ.)। ਅੰਮ੍ਰਿਤਸਰ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਦੀ ਮੰਗ ਕਰਦੇ ਹੋਏ ਬਾਈਕ ਰੈਲੀ ਕੱਢੀ ਗਈ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਗਵਾਈ ਹੇਠ ਇਹ ਰੈਲੀ ਗੋਲਡਨ ਗੇਟ ਤੋਂ ਅਟਾਰੀ ਤੱਕ ਆਯੋਜਿਤ ਹੋਈ। ਰੈਲੀ ਵਿੱਚ ਵੱਡੀ ਗ
ਕੱਟੜਪੰਥੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦੀ ਮੰਗ ਨੂੰ ਲੈਕੇ ਅੰਮ੍ਰਿਤਸਰ ’ਚ ਬਾਈਕ ਰੈਲੀ ਕੱਢੀ


ਚੰਡੀਗੜ੍ਹ, 25 ਅਪ੍ਰੈਲ (ਹਿੰ.ਸ.)। ਅੰਮ੍ਰਿਤਸਰ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਦੀ ਮੰਗ ਕਰਦੇ ਹੋਏ ਬਾਈਕ ਰੈਲੀ ਕੱਢੀ ਗਈ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਗਵਾਈ ਹੇਠ ਇਹ ਰੈਲੀ ਗੋਲਡਨ ਗੇਟ ਤੋਂ ਅਟਾਰੀ ਤੱਕ ਆਯੋਜਿਤ ਹੋਈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ, ਸਰਕਾਰ ਵਿਰੁੱਧ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ 'ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਖਤਮ ਹੋਣ ਬਾਵਜੂਦ, ਉਨ੍ਹਾਂ ਨੂੰ ਪੰਜਾਬ ਨਹੀਂ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੀ ਪੇਸ਼ੀ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾ ਰਹੀ ਹੈ, ਜਿਸਨੂੰ ਉਹ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਮੰਨਦੇ ਹਨ।ਵਾਰਿਸ ਪੰਜਾਬ ਦੇ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਵਸਨੀਕ ਹਨ ਅਤੇ ਇਸ ਲਈ ਉਨ੍ਹਾਂ ਨੂੰ ਪੰਜਾਬ ਦੀਆਂ ਅਦਾਲਤਾਂ ਵਿੱਚ ਪੇਸ਼ ਹੋਣ ਦਾ ਪੂਰਾ ਅਧਿਕਾਰ ਮਿਲਣਾ ਚਾਹੀਦਾ ਹੈ। ਸੰਗਠਨ ਦੇ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਵਧਦੀ ਲੋਕਪ੍ਰਿਅਤਾ ਤੋਂ ਘਬਰਾਈ ਹੋਈ ਹੈ, ਇਸ ਲਈ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਰੱਖਿਆ ਜਾ ਰਿਹਾ ਹੈ। ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਸਰਗਰਮ ਸਨ, ਤਾਂ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਇੱਕ ਵੱਡੀ ਮੁਹਿੰਮ ਚਲਾਈ ਸੀ, ਜਿਸ ਕਾਰਨ ਬਹੁਤ ਸਾਰੇ ਨੌਜਵਾਨਾਂ ਨੇ ਨਸ਼ੇ ਛੱਡ ਦਿੱਤੇ ਅਤੇ ਧਾਰਮਿਕ ਜੀਵਨ ਅਪਣਾਇਆ।

ਰੈਲੀ ਤੋਂ ਪਹਿਲਾਂ ਆਗੂਆਂ ਦੀ ਨਜ਼ਰਬੰਦੀ ਦਾ ਦੋਸ਼, ਵਿਰੋਧ ਤੋਂ ਬਾਅਦ ਰਿਹਾਈ :

ਸੁਖਚੈਨ ਸਿੰਘ (ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ) ਦਾ ਕਹਿਣਾ ਸੀ ਕਿ ਰੈਲੀ ਤੋਂ ਪਹਿਲਾਂ ਕੁਝ ਆਗੂਆਂ ਨੂੰ ਨਜਰਬੰਦ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ, ਪਰ ਲੋਕਾਂ ਦੇ ਵਿਰੋਧ ਤੋਂ ਬਾਅਦ ਪੁਲਿਸ ਨੂੰ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ। ਇਸ ਪੂਰੇ ਪ੍ਰਦਰਸ਼ਨ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਅਤੇ ਪੁਲਿਸ ਤਾਇਨਾਤ ਰਹੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande