ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਟਿੱਪਰ ਨੇ ਮੋਟਰਸਾਈਕਲ ਚਾਲਕ ਨੂੰ ਦਰੜਿਆ, ਡਰਾਈਵਰ ਗ੍ਰਿਫ਼ਤਾਰ
ਲੁਧਿਆਣਾ, 25 ਅਪ੍ਰੈਲ (ਹਿੰ.ਸ.)| ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਸ਼ੁੱਕਰਵਾਰ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਸੁਖਦੇਵ ਨਗਰ ਦੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਰੇਤ-ਬਜਰੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ 48 ਸਾਲਾ ਰਾਜ ਕੁਮਾਰ ਘਾਈ ਨੂੰ ਕੁਚਲ ਦਿੱਤਾ, ਜਿਸ ਨਾਲ
ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਟਿੱਪਰ ਨੇ ਮੋਟਰਸਾਈਕਲ ਚਾਲਕ ਨੂੰ ਦਰੜਿਆ, ਡਰਾਈਵਰ ਗ੍ਰਿਫ਼ਤਾਰ


ਲੁਧਿਆਣਾ, 25 ਅਪ੍ਰੈਲ (ਹਿੰ.ਸ.)| ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਸ਼ੁੱਕਰਵਾਰ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਸੁਖਦੇਵ ਨਗਰ ਦੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਰੇਤ-ਬਜਰੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ 48 ਸਾਲਾ ਰਾਜ ਕੁਮਾਰ ਘਾਈ ਨੂੰ ਕੁਚਲ ਦਿੱਤਾ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਰਾਜ ਕੁਮਾਰ ਘਰ ’ਚ ਇਕਲੌਤਾ ਕਮਾਉਂਣ ਵਾਲਾ ਮੈਂਬਰ ਸੀ।

ਜਾਣਕਾਰੀ ਮੁਤਾਬਕ ਰਾਜ ਕੁਮਾਰ ਘਾਈ ਘਰ ‘ਚ ਹੀ ਟ੍ਰੇਡਿੰਗ ਦਾ ਕੰਮ ਕਰਦਾ ਸੀ। ਉਹ ਆਪਣੇ ਮੋਟਰਸਾਈਕਲ ’ਤੇ ਟ੍ਰਾਂਸਪੋਰਟ ਨਗਰ ਵੱਲ ਜਾ ਰਹੇ ਸਨ। ਜਦੋਂ ਉਹ ਪੈਟਰੋਲ ਪੰਪ ਤੋਂ ਚੌਧਰੀ ਢਾਬੇ ਵੱਲ ਮੁੜੇ, ਉਦੋਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਚਸ਼ਮਦੀਦ ਕੁਲਦੀਪ ਰਾਜ ਦੇ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਰਾਜ ਕੁਮਾਰ ਨੂੰ ਸੰਭਲਣ ਦਾ ਮੌਕਾ ਵੀ ਨਾ ਮਿਲਿਆ। ਹਾਦਸੇ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਰਾਜ ਕੁਮਾਰ ਦੀਆਂ ਚਾਰ ਧੀਆਂ ਹਨ, ਜਿਨ੍ਹਾਂ ‘ਚੋਂ ਸਿਰਫ਼ ਇੱਕ ਦਾ ਹੀ ਵਿਆਹ ਹੋਇਆ ਹੈ।

ਮੋਤੀ ਨਗਰ ਥਾਣਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਟਿੱਪਰ ਨੂੰ ਕਬਜ਼ੇ ‘ਚ ਲੈ ਲਿਆ ਅਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਕੁਲਦੀਪ ਰਾਜ (ਵਸਨੀਕ ਪਿੰਡ ਬਰਵਾਲਾ, ਕੁਹਾੜਾ) ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਬੀਐਨਐਸ ਦੀ ਧਾਰਾ 281 (ਲਾਪਰਵਾਹ ਡਰਾਈਵਿੰਗ) ਅਤੇ 106(1) (ਲਾਪਰਵਾਹੀ ਨਾਲ ਮੌਤ) ਤਹਿਤ ਮਾਮਲਾ ਦਰਜ ਕਰ ਲਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande