
ਚੰਡੀਗੜ੍ਹ, 25 ਅਪ੍ਰੈਲ (ਹਿੰ.ਸ.)| ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਮੋੜ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ 7 ਸਾਂਸਦਾਂ ਵੱਲੋਂ ਪਾਰਟੀ ਛੱਡਣ ਦੇ ਮਾਮਲੇ
‘
ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮਿਲਣ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਦਿੱਲੀ ਜਾਣਗੇ ਅਤੇ ਰਾਸ਼ਟਰਪਤੀ ਕੋਲ ਇਨ੍ਹਾਂ ਸਾਂਸਦਾਂ
‘
ਤੇ
“
ਰਾਈਟ ਟੂ ਰਿਕਾਲ
”
ਲਾਗੂ ਕਰਨ ਦੀ ਮੰਗ ਰੱਖਣਗੇ। ਇਸ ਦੇ ਨਾਲ ਹੀ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਪਾਰਟੀ ਛੱਡਣ ਵਾਲੇ ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨਗੇ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਰਫ 3 ਸਾਂਸਦ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ, ਜਦਕਿ ਬਾਕੀ 4 ਅਜੇ ਵੀ ਆਮ ਆਦਮੀ ਪਾਰਟੀ ਨਾਲ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਕੁਝ ਸਾਂਸਦਾਂ ਦੇ ਫਰਜ਼ੀ ਦਸਤਖ਼ਤ ਕੀਤੇ ਗਏ ਹਨ।
ਦੂਜੇ ਪਾਸੇ, ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਰਾਜ ਸਭਾ ਵਿੱਚ ਪਾਰਟੀ ਦੇ 10 ਵਿੱਚੋਂ 7 ਸਾਂਸਦ ਉਨ੍ਹਾਂ ਦੇ ਨਾਲ ਹਨ, ਜਿਸ ਕਰਕੇ ਦਲ- ਬਦਲ ਕਾਨੂੰਨ ਲਾਗੂ ਨਹੀਂ ਹੁੰਦਾ। ਪਾਰਟੀ ਛੱਡਣ ਵਾਲਿਆਂ ਵਿੱਚ ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜਿੰਦਰ ਗੁਪਤਾ ਦੇ ਨਾਮ ਵੀ ਲਏ ਜਾ ਰਹੇ ਹਨ। ਇਸ ਮਾਮਲੇ ਤੋਂ ਬਾਅਦ ਪਾਰਟੀ ਅੰਦਰ ਹਲਚਲ ਵਧ ਗਈ ਹੈ। ਮਨੀਸ਼ ਸਿਸੋਦੀਆ ਗੁਜਰਾਤ ਤੋਂ ਵਾਪਸ ਆ ਕੇ ਸਿੱਧੇ ਅਰਵਿੰਦ ਕੇਜਰੀਵਾਲ ਨਾਲ ਮਿਲੇ। ਇਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ.
ਬਲਵੀਰ ਸਿੰਘ ਨੇ ਵੀ ਦਿੱਲੀ ਵਿੱਚ ਸਿਸੋਦੀਆ ਨਾਲ ਮੀਟਿੰਗ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ
‘
ਤੇ ਤੰਜ ਕੱਸਦਿਆਂ ਲਿਖਿਆ ਕਿ
“
ਅਦਰਕ, ਲਸਣ, ਜੀਰਾ, ਮੇਥੀ, ਲਾਲ ਮਿਰਚ, ਕਾਲੀ ਮਿਰਚ ਅਤੇ ਧਨੀਆ ਮਿਲ ਕੇ ਸਬਜ਼ੀ ਨੂੰ ਸੁਆਦ ਬਣਾਉਂਦੇ ਹਨ, ਪਰ ਇਨ੍ਹਾਂ ਦੀ ਸਬਜ਼ੀ ਨਹੀਂ ਬਣ ਸਕਦੀ।
ਹਿੰਦੂਸਥਾਨ ਸਮਾਚਾਰ / GURSHARAN SINGH