ਫਰੀਦਕੋਟ ‘ਚ ਖਾਲੀ ਪਲਾਟਾਂ ਦੀ ਸਫਾਈ ਲਾਜ਼ਮੀ: ਡੀਸੀ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ
ਫਰੀਦਕੋਟ, 25 ਅਪ੍ਰੈਲ (ਹਿੰ.ਸ.)| ਜਿਲ੍ਹਾ ਮੈਜਿਸਟਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਨਿੱਜੀ ਕਬਜੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ ਗੰਦਗੀ ਅਤੇ ਗ
ਜਿਲ੍ਹਾ ਮੈਜਿਸਟਰੇਟ ਫਰੀਦਕੋਟ ਪੂਨਮਦੀਪ ਕੌਰ


ਫਰੀਦਕੋਟ, 25 ਅਪ੍ਰੈਲ (ਹਿੰ.ਸ.)| ਜਿਲ੍ਹਾ ਮੈਜਿਸਟਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਨਿੱਜੀ ਕਬਜੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀ ਬੀਮਾਰੀਆਂ ਦੇ ਬਚਾਅ ਲਈ ਅਗਾਉ ਢੁੱਕਵੇ ਪ੍ਰਬੰਧ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਣਾਉਣਗੇ।

ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਵਾੜ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।

ਜਿਲ੍ਹਾ ਮੈਜਿਸਟਰੇਟ ਪੂਨਮਦੀਪ ਕੌਰ ਨੇ ਦੱਸਿਆ ਕਿ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਪਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ ਜੋ ਵੱਖ-ਵੱਖ ਪ੍ਰਕਾਰ ਦੀਆ ਬੀਮਾਰੀਆਂ (ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ) ਫੈਲਾਉਂਦੇ ਹਨ। ਇਸ ਤਰ੍ਹਾਂ ਇਹ ਬਿਮਾਰੀਆਂ ਸ਼ਹਿਰੀ ਵਾਸੀਆਂ ਦੀ ਸਿਹਤ ਲਈ ਇੱਕ ਗੰਭੀਰ ਅਤੇ ਜਾਨਲੇਵਾ ਖਤਰਾ ਹਨ। ਅਜਿਹੀ ਸਥਿਤੀ ਵਿੱਚ ਇਹਨਾਂ ਬਿਮਾਰੀਆ ਨੂੰ ਫੈਲਣ ਤੋਂ ਰੋਕਣ ਲਈ ਇਹਨਾ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜਰੂਰੀ ਹੈ। ਇਸ ਸਭ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 6 ਜੂਨ 2026 ਤੱਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande