ਫਰੀਦਕੋਟ ਕੇਂਦਰੀ ਜੇਲ੍ਹ ‘ਚ ਹਵਾਲਾਤੀ ਵੱਲੋਂ ਖੁਦਕੁਸ਼ੀ
ਫਰੀਦਕੋਟ, 25 ਅਪ੍ਰੈਲ (ਹਿੰ.ਸ.)| ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿੱਚ ਇਕ ਹਵਾਲਾਤੀ ਵੱਲੋਂ ਖੁਦਕੁਸ਼ੀ ਕਰ ਲਈ ਹੈ । ਮ੍ਰਿਤਕ ਦੀ ਪਹਿਚਾਣ ਜਗਰਾਓਂ (ਲੁਧਿਆਣਾ) ਦੇ ਪਿੰਡ ਲੇਲਾ ਮਾਘ ਸਿੰਘ ਦੇ ਰਹਿਣ ਵਾਲੇ ਜੁਗਨੂ ਬਾਬਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਜੁਗਨੂ ਬਾਬਾ ਨੂੰ ਮੋਗਾ ਦੇ ਅਜੀਤਵਾਲ
ਫਰੀਦਕੋਟ ਕੇਂਦਰੀ ਜੇਲ੍ਹ ‘ਚ ਹਵਾਲਾਤੀ ਵੱਲੋਂ ਖੁਦਕੁਸ਼ੀ


ਫਰੀਦਕੋਟ, 25 ਅਪ੍ਰੈਲ (ਹਿੰ.ਸ.)| ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿੱਚ ਇਕ ਹਵਾਲਾਤੀ ਵੱਲੋਂ ਖੁਦਕੁਸ਼ੀ ਕਰ ਲਈ ਹੈ । ਮ੍ਰਿਤਕ ਦੀ ਪਹਿਚਾਣ ਜਗਰਾਓਂ (ਲੁਧਿਆਣਾ) ਦੇ ਪਿੰਡ ਲੇਲਾ ਮਾਘ ਸਿੰਘ ਦੇ ਰਹਿਣ ਵਾਲੇ ਜੁਗਨੂ ਬਾਬਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਜੁਗਨੂ ਬਾਬਾ ਨੂੰ ਮੋਗਾ ਦੇ ਅਜੀਤਵਾਲ ਥਾਣੇ ਦੀ ਪੁਲਿਸ ਨੇ ਮਾਰਚ 2023 ਵਿੱਚ ਲੁੱਟਖੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਹ ਇਨ੍ਹਾਂ ਦਿਨਾਂ ਫਰੀਦਕੋਟ ਜੇਲ੍ਹ ਵਿੱਚ ਬੰਦ ਸੀ।

ਸ਼ਨੀਵਾਰ ਸਵੇਰੇ ਲਗਭਗ 3 ਵਜੇ ਉਸ ਨੇ ਆਪਣੀ ਬੈਰਕ ਅੰਦਰ ਲੋਹੇ ਦੇ ਚੈਨਲ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਅਧਿਕਾਰੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਮ੍ਰਿਤਕ ਦੇ ਸ਼ਰੀਰ ਨੂੰ ਕਬਜ਼ੇ ਵਿੱਚ ਲੈ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਦੋਵੇਂ ਹੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕਿਹੜੀਆਂ ਪਰਿਸਥਿਤੀਆਂ ਕਾਰਨ ਹਵਾਲਾਤੀ ਨੇ ਇਹ ਕਦਮ ਚੁੱਕਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਨਤੀਜਿਆਂ ਅਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande