ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ
ਜ਼ੀਰਕਪੁਰ, 25 ਅਪ੍ਰੈਲ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਸੜਕ ਨਿਰਮਾਣ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ। ਜ਼ੀਰਕਪੁਰ ਨਗਰ ਕੌਂਸਲ ਦੇ ਸਹਿਯੋਗ ਨਾਲ 34 ਲੱਖ ਰੁਪਏ ਦੀ ਲਾਗਤ ਨਾਲ ਕੋਹੀਨੂ
ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਰੰਧਾਵਾ।


ਜ਼ੀਰਕਪੁਰ, 25 ਅਪ੍ਰੈਲ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਸੜਕ ਨਿਰਮਾਣ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ। ਜ਼ੀਰਕਪੁਰ ਨਗਰ ਕੌਂਸਲ ਦੇ ਸਹਿਯੋਗ ਨਾਲ 34 ਲੱਖ ਰੁਪਏ ਦੀ ਲਾਗਤ ਨਾਲ ਕੋਹੀਨੂਰ ਤੋਂ ਪਿੰਡ ਲੋਹਗੜ ਵੱਲ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਇਸ ਰੂਟ ‘ਤੇ ਆਵਾਜਾਈ ਹੋਰ ਸੁਗਮ ਹੋਵੇਗੀ।

ਇਸ ਤੋਂ ਇਲਾਵਾ, ਵਾਰਡ ਨੰਬਰ 18 ਵਿੱਚ ਪੈਂਦੀਆਂ ਸਰਬ ਮੰਗਲ ਅਤੇ ਗਰੀਨ ਪਾਰਕ ਸੁਸਾਇਟੀ ਦੀਆਂ ਕਲੋਨੀਆਂ ਵਿੱਚ 47 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਨੂੰ ਤਰਜੀਹ ਦਿੰਦਿਆਂ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਸਮੇਂ ਸਿਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਟ੍ਰੈਫਿਕ ਦੀ ਸਮੱਸਿਆ ਘਟੇਗੀ, ਸਗੋਂ ਇਲਾਕੇ ਦੀ ਰਹਿਣਯੋਗਤਾ ਵਿੱਚ ਵੀ ਵਾਧਾ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande