
ਚੰਡੀਗੜ੍ਹ, 25 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਬਠਿੰਡਾ ਅਤੇ ਫਰੀਦਕੋਟ ਵਿੱਚ ਸਭ ਤੋਂ ਵੱਧ 44.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ 41.0 ਡਿਗਰੀ ਤਾਪਮਾਨ ਰਿਹਾ। ਇਹ ਤਾਪਮਾਨ ਆਮ ਤੋਂ ਲਗਭਗ 5 ਡਿਗਰੀ ਵੱਧ ਹੈ ਅਤੇ ਪਿਛਲੇ ਦਿਨ ਨਾਲੋਂ 0.5 ਡਿਗਰੀ ਦੀ ਵਾਧਾ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਅੱਜ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਲੂ (ਹੀਟ ਵੇਵ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਗਰਮ ਰਾਤਾਂ ਰਹਿਣ ਦੀ ਸੰਭਾਵਨਾ ਹੈ।
ਅੱਜ ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਲੂ ਚੱਲਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ ਗਰਮ ਰਾਤਾਂ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਦੇ
ਚੰਡੀਗੜ੍ਹ – 41.0°C, ਅੰਮ੍ਰਿਤਸਰ – 40.3°C,
ਲੁਧਿਆਣਾ – 42.4°C, ਪਟਿਆਲਾ – 42.4°C, ਬਠਿੰਡਾ – 42.5°C (ਏਅਰਪੋਰਟ ‘ਤੇ 44.3°C),
ਫਰੀਦਕੋਟ – 44.3°C ਕਈ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ ਹੋ ਗਿਆ ਹੈ।
ਇਸੇ ਤਰ੍ਹਾਂ ਰੂਪਨਗਰ – 41.3°Cਜਦਕਿ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਹੋਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 40 ਡਿਗਰੀ ਵਿਚਕਾਰ ਰਿਹਾ। ਰਾਜ ਵਿੱਚ ਰਾਤ ਦਾ ਤਾਪਮਾਨ 22 ਤੋਂ 26 ਡਿਗਰੀ ਦਰਮਿਆਨ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਰਾਤ ਨੂੰ ਵੀ ਗਰਮੀ ਮਹਿਸੂਸ ਹੋਵੇਗੀ।
ਮੌਸਮ ਵਿਭਾਗ ਦੇ ਅਨੁਸਾਰ 26 ਤੋਂ 30 ਅਪ੍ਰੈਲ ਦਰਮਿਆਨ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਹਨ੍ਹੇਰੀ ਆ ਸਕਦੀ ਹੈ। ਇਸ ਦੌਰਾਨ 30 ਤੋਂ 40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਵੱਗ ਸਕਦੀਆਂ ਹਨ।
ਅਗਲੇ ਤਿੰਨ ਦਿਨਾਂ ਦਾ ਅਨੁਮਾਨ
-
26 ਅਪ੍ਰੈਲ: ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਵਿੱਚ ਮੀਂਹ ਤੇ ਤੇਜ਼ ਹਵਾਵਾਂ
-
27 ਅਪ੍ਰੈਲ: ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
-
28 ਅਪ੍ਰੈਲ: ਜ਼ਿਆਦਾਤਰ ਪੰਜਾਬ ਵਿੱਚ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ
ਮੌਸਮ ਵਿਭਾਗ ਦੇ ਡਾਇਰੈਕਟਰ ਮੁਤਾਬਕ ਅਗਲੇ ਚਾਰ ਦਿਨ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਆਵੇਗਾ, ਪਰ ਇਸ ਤੋਂ ਬਾਅਦ 2 ਤੋਂ 4 ਡਿਗਰੀ ਤੱਕ ਘੱਟ ਹੋ ਸਕਦੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH