ਕਣਕ ਦੇ ਨਾੜ ਦੇ ਪ੍ਰਬੰਧਨ ਸਬੰਧੀ ਜਾਗਰੁਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ
ਫਰੀਦਕੋਟ, 25 ਅਪ੍ਰੈਲ (ਹਿੰ.ਸ.)| ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਅਤੇ ਹੋਰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਫਰੀਦਕੋਟ ਵੱਲੋਂ ਤਿਆਰ ਕੀਤੀਆਂ ਗਈਆਂ ਵੈਨਾਂ
ਜਾਗਰੁਕਤਾ ਲਈ ਵੈਨਾਂ ਨੂੰ ਰਵਾਨਾ ਕਰਦੇ ਹੋਏ  ਡਿਪਟੀ ਕਮਿਸ਼ਨਰ ਪੂਨਮਦੀਪ ਕੌਰ।


ਫਰੀਦਕੋਟ, 25 ਅਪ੍ਰੈਲ (ਹਿੰ.ਸ.)| ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਅਤੇ ਹੋਰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਫਰੀਦਕੋਟ ਵੱਲੋਂ ਤਿਆਰ ਕੀਤੀਆਂ ਗਈਆਂ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 20 ਦਿਨ ਜ਼ਿਲ੍ਹੇ ਦੇ 171 ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਵਾਢੀ ਦਾ ਸੀਜ਼ਨ ਚਲ ਰਿਹਾ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਤਹਿਤ ਜਿੱਥੇ ਹਰ ਪਿੰਡ ਵਿੱਚ ਕਿਸਾਨ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਦੋ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ ਜੋ ਕਿ ਫਰੀਦਕੋਟ ਜ਼ਿਲ੍ਹੇ ਦੇ ਸਾਰੇ ਬਲਾਕਾਂ, ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਲਗਾਤਾਰ 20 ਦਿਨ ਕਣਕ ਦੇ ਨਾੜ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ। ਇਸ ਮੌਕੇ ਏ.ਏ.ਈ ਅਕਸ਼ਿਤ ਜੈਨ, ਏ.ਐਮ.ਓ ਡਾ. ਗੁਰਪ੍ਰੀਤ ਸਿੰਘ, ਏ.ਡੀ.ਓ ਰਾਜਵੀਰ ਸਿੰਘ, ਏ.ਐਸ.ਆਈ ਨਰਿੰਦਰ ਕੁਮਾਰ ਆਦਿ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande