ਬਰਨਾਲਾ ‘ਚ 435 ਗ੍ਰਾਮ ਅਫੀਮ ਸਮੇਤ 2 ਗ੍ਰਿਫ਼ਤਾਰ
ਬਰਨਾਲਾ, 26 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਬਰਨਾਲਾ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਕੁੱਲ 435 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਥਾਣਾ ਸਿਟੀ-1 ਬਰਨਾਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪ
ਬਰਨਾਲਾ ‘ਚ 435 ਗ੍ਰਾਮ ਅਫੀਮ ਸਮੇਤ 2 ਗ੍ਰਿਫ਼ਤਾਰ


ਬਰਨਾਲਾ, 26 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਬਰਨਾਲਾ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਕੁੱਲ 435 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਥਾਣਾ ਸਿਟੀ-1 ਬਰਨਾਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਰਪ੍ਰੀਤ ਸਿੰਘ ਉਰਫ਼ ਗੁਰੀ, ਨਿਵਾਸੀ ਖਾਰਾ ਪੱਟੀ ਸੰਘੇੜਾ ਬਾਰੇ ਗੁਪਤ ਸੂਚਨਾ ਮਿਲੀ ਸੀ। ਸੂਚਨਾ ਅਨੁਸਾਰ ਉਹ ਲੰਮੇ ਸਮੇਂ ਤੋਂ ਬਾਹਰੀ ਰਾਜਾਂ ਤੋਂ ਸਸਤੇ ਭਾਅ ‘ਤੇ ਅਫੀਮ ਲਿਆ ਕੇ ਬਰਨਾਲਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਮਹਿੰਗੇ ਭਾਅ ‘ਤੇ ਵੇਚਦਾ ਸੀ।

ਮੁਖਬਰਖਾਸ ਵੱਲੋਂ ਮਿਲੀ ਜਾਣਕਾਰੀ ਕਿ ਸੰਘੇੜਾ ਰੋਡ ‘ਤੇ ਟਰਾਈਡੈਂਟ ਫੈਕਟਰੀ ਨੇੜੇ ਬੇਆਬਾਦ ਕਾਲੋਨੀ ਵਿੱਚ ਛਾਪੇਮਾਰੀ ਕੀਤੀ ਜਾਵੇ ਤਾਂ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕੀਤਾ ਜਾ ਸਕਦਾ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਛਾਪਾ ਮਾਰ ਕੇ ਗੁਰਪ੍ਰੀਤ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦੇ ਸਾਥੀ ਮਨਜੀਤ ਸਿੰਘ ਉਰਫ਼ ਮਨੀ, ਨਿਵਾਸੀ ਰਾਮ ਬਾਗ ਬਰਨਾਲਾ ਨੂੰ ਵੀ ਕਾਬੂ ਕਰ ਲਿਆ ਗਿਆ।

ਦੋਵੇਂ ਮੁਲਜ਼ਮਾਂ ਦੀ ਤਲਾਸ਼ੀ ਅਤੇ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਕਬਜ਼ੇ ਤੋਂ ਕੁੱਲ 435 ਗ੍ਰਾਮ ਅਫੀਮ ਬਰਾਮਦ ਹੋਈ ਹੈ। ਪੁਲਿਸ ਹੁਣ ਨਸ਼ਾ ਤਸਕਰੀ ਨਾਲ ਜੁੜੇ ਪੂਰੇ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿਨ੍ਹਾਂ-ਕਿਨ੍ਹਾਂ ਲੋਕਾਂ ਨਾਲ ਸੰਪਰਕ ਵਿੱਚ ਸਨ ਅਤੇ ਇਹ ਨਸ਼ਾ ਕਿੱਥੇ-ਕਿੱਥੇ ਸਪਲਾਈ ਕੀਤਾ ਜਾਂਦਾ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande