ਸਿਧਾਂਤਹੀਣ ਤੇ ਬੇਅਸੂਲੀ ਆਮ ਆਦਮੀ ਪਾਰਟੀ ਦਾ ਝਾੜੂ ਤੀਲਾ ਤੀਲਾ ਹੋਣ ਲੱਗਿਆ : ਬਲਬੀਰ ਸਿੱਧੂ
ਮੋਹਾਲੀ, 26 ਅਪ੍ਰੈਲ (ਹਿੰ.ਸ.)। ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ‘ਸਿਧਾਂਤਹੀਣ’, ‘ਤਾਨਾਸ਼ਾਹ’ ਅਤੇ ‘ਬੇਬੁਨਿਆਦ’ ਵਿਅਕਤੀਆਂ ਦਾ ਵਕਤੀ ਇਕੱਠ ਕਰਾਰ ਦਿੰਦਿਆ ਕਿਹਾ ਹੈ ਕਿ ਇਹਨਾਂ ਦੇ ਝਾੜੂ ਦੇ ਤੀਲਾ ਤੀਲਾ ਹੋਣ ਦਾ ਮੁੱਢ ਬੱਝ ਗਿਆ ਹੈ।
ਗੱਲਬਾਤ ਕਰਦੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਅਤੇ ਹੋਰ।


ਮੋਹਾਲੀ, 26 ਅਪ੍ਰੈਲ (ਹਿੰ.ਸ.)। ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ‘ਸਿਧਾਂਤਹੀਣ’, ‘ਤਾਨਾਸ਼ਾਹ’ ਅਤੇ ‘ਬੇਬੁਨਿਆਦ’ ਵਿਅਕਤੀਆਂ ਦਾ ਵਕਤੀ ਇਕੱਠ ਕਰਾਰ ਦਿੰਦਿਆ ਕਿਹਾ ਹੈ ਕਿ ਇਹਨਾਂ ਦੇ ਝਾੜੂ ਦੇ ਤੀਲਾ ਤੀਲਾ ਹੋਣ ਦਾ ਮੁੱਢ ਬੱਝ ਗਿਆ ਹੈ।

ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦਰੋਂ ਪੂਰੀ ਤਰਾਂ ਖੋਖਲ੍ਹੀ ਹੋ ਚੁੱਕੀ ਹੈ ਅਤੇ ਕਿਸੇ ਵੇਲੇ ਵੀ ਢਹਿ ਢੇਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਨਹੀਂ ਸਗੋਂ ਕੇਜਰੀਵਾਲ ਤੇ ਭਗਵੰਤ ਮਾਨ ਦੀ ਤਾਨਾਸ਼ਾਹੀ ਹੇਠ ਕੁਝ ਕੁ ਵਿਅਕਤੀਆਂ ਦਾ ਇਕੱਠ ਹੈ ਜਿਥੇ ਕਿਸੇ ਹੋਰ ਦੀ ਕੋਈ ਪੁੱਛ ਪ੍ਰਤੀਤ ਨਹੀਂ ਹੈ। ਇਹੀ ਕਾਰਨ ਹੈ ਕਿ ਰਾਜ ਸਭਾ ਵਿਚ ਪਾਰਟੀ ਦੇ ਸਾਰੇ ਮੈਂਬਰ ਸਮੂਹਿਕ ਤੌਰ ਉਤੇ ਹੀ ਪਾਰਟੀ ਛੱਡ ਗਏ ਹਨ। ਕਾਂਗਰਸੀ ਆਗੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਹੁਤੇ ਮੰਤਰੀਆਂ ਤੇ ਵਿਧਾਇਕਾਂ ਨੂੰ ਭ੍ਰਿਸ਼ਟ ਕਰਾਰ ਦਿੰਦਿਆਂ ਕਿਹਾ ਕਿ ‘ਕੱਟੜ ਇਮਾਨਦਾਰ’ ਹੋਣ ਦਾ ਢੰਡੋਰਾ ਪਿੱਟ ਕੇ ਸਤਾ ਵਿਚ ਆਈ ਪਾਰਟੀ ਦੇ ਕਿਸੇ ਨਾ ਕਿਸੇ ਮੰਤਰੀ ਜਾਂ ਵਿਧਾਇਕ ਦੇ ਭ੍ਰਿਸ਼ਟਾਚਾਰ ਦਾ ਹਰ ਰੋਜ਼ ਨਵਾਂ ਕਿੱਸਾ ਸਾਹਮਣੇ ਆਉਂਦਾ ਹੈ।

ਸਿੱਧੂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਆਪਣੇ ਵਲੰਟੀਅਰਾਂ ਤੇ ਆਗੂਆਂ ਦੀ ਮਿਹਨਤ ਨੂੰ ਨਜ਼ਰਅੰਦਾਜ਼ ਕਰ ਕੇ ਅਮੀਰ ਸਨਅਤਕਾਰਾਂ ਨੂੰ ਰਾਜ ਸਭਾ ਦੀਆਂ ਟਿਕਟਾਂ ਵੇਚੀਆਂ ਸਨ। ਇਸ ਲਈ ਹੀ ਟਿਕਟਾਂ ਖਰੀਦਣ ਵਾਲੇ ਰਾਜ ਸਭਾ ਮੈਂਬਰਾਂ ਨੂੰ ਜਦੋਂ ਕਿਤੋਂ ਵੱਧ ਫਾਇਦਾ ਹੁੰਦਾ ਨਜ਼ਰ ਆਇਆ ਉਧਰ ਚੱਲੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਇਹੀ ਝਾੜੂ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ “ਮੁਫ਼ਤ ਬਿਜਲੀ” ਦੇ ਵੱਡੇ-ਵੱਡੇ ਵਾਅਦੇ ਕਰਦੀ ਸੀ, ਪਰ ਅੱਜ ਹਕੀਕਤ ਵਿੱਚ ਲੋਕਾਂ ਨੂੰ ਨਾ ਤਾਂ ਪੂਰੀ ਰਾਹਤ ਮਿਲ ਰਹੀ ਹੈ ਅਤੇ ਉਲਟ ਬਿਜਲੀ ਦੇ ਕੱਟ ਅਤੇ ਮਹਿੰਗੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵਾਅਦਿਆਂ ਤੋਂ ਮੁਕਰਣ ਦੀ ਸਪੱਸ਼ਟ ਨਿਸ਼ਾਨੀ ਹੈ।

ਸਿੱਧੂ ਨੇ ਅੱਗੇ ਕਿਹਾ ਕਿ ਬਿਜਲੀ ਦੇ ਮਸਲੇ ‘ਤੇ ਵੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ। ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੇ ਦੌਰ ਵਿੱਚ ਅੱਜ ਲਗਾਤਾਰ ਬਿਜਲੀ ਦੇ ਕੱਟ ਲੱਗ ਰਹੇ ਹਨ ਅਤੇ ਲੋਕਾਂ ਨੂੰ ਭਾਰੀ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਲੋਕ-ਵਿਰੋਧੀ ਨੀਤੀਆਂ ਦਾ ਸਪੱਸ਼ਟ ਸਬੂਤ ਹੈ। ਕਾਂਗਸਰੀ ਆਗੂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਕੀਕਤ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਇਹ ਸਰਕਾਰ ਸਿਰਫ਼ ਪ੍ਰਚਾਰ ਅਤੇ ਝੂਠੇ ਵਾਅਦਿਆਂ ‘ਤੇ ਆਧਾਰਿਤ ਹੈ ਅਤੇ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹਰ ਮੁਹਾਜ਼ ਉਤੇ ਫੇਲ੍ਹ ਹੋਈ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande