ਮੋਹਾਲੀ ਪੁਲਿਸ ਨੇ ਹੈਰੋਇਨ, ਅਫੀਮ ਅਤੇ ਗਾਂਜਾ ਸਮੇਤ ਨੌਜਵਾਨ ਨੂੰ ਕੀਤਾ ਕਾਬੂ
ਮੋਹਾਲੀ, 26 ਅਪ੍ਰੈਲ (ਹਿੰ.ਸ.)| ਸੀ.ਆਈ.ਏ. ਸਟਾਫ ਮੋਹਾਲੀ ਦੀ ਟੀਮ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਸਫਲਤਾ ਹਾਸਲ ਕਰਦਿਆਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਮੁਲਜ਼ਮ ਦੇ ਕਬਜ਼ੇ ਵਿੱਚੋਂ ਹੈਰੋਇਨ, ਅਫੀਮ ਅਤੇ ਗਾਂਜਾ ਵੱਡੀ ਮਾਤਰਾ ਵਿੱਚ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦ
ਸੀ.ਆਈ.ਏ. ਮੋਹਾਲੀ ਦੇ ਇੰਸਪੈਕਟਰ ਹਰਮਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ।


ਮੋਹਾਲੀ, 26 ਅਪ੍ਰੈਲ (ਹਿੰ.ਸ.)| ਸੀ.ਆਈ.ਏ. ਸਟਾਫ ਮੋਹਾਲੀ ਦੀ ਟੀਮ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਸਫਲਤਾ ਹਾਸਲ ਕਰਦਿਆਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਮੁਲਜ਼ਮ ਦੇ ਕਬਜ਼ੇ ਵਿੱਚੋਂ ਹੈਰੋਇਨ, ਅਫੀਮ ਅਤੇ ਗਾਂਜਾ ਵੱਡੀ ਮਾਤਰਾ ਵਿੱਚ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਮੋਹਾਲੀ ਦੇ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੀ ਟੀਮ ਕੁਰਾਲੀ ਤੋਂ ਖਰੜ ਵੱਲ ਗਸ਼ਤ ਕਰ ਰਹੀ ਸੀ। ਜਦੋਂ ਟੀਮ ਮੋਤੀਆ ਗਰੁੱਪ ਕੁਰਾਲੀ ਸਲਿੱਪ ਰੋਡ ਨੇੜੇ ਪੁੱਜੀ ਤਾਂ ਇੱਕ ਚਿੱਟੇ ਰੰਗ ਦੀ ਐਕਟਿਵਾ ‘ਤੇ ਬੈਠੇ ਨੌਜਵਾਨ ‘ਤੇ ਸ਼ੱਕ ਹੋਣ ‘ਤੇ ਉਸਦੀ ਤਲਾਸ਼ੀ ਲਈ ਗਈ। ਚੈੱਕਿੰਗ ਦੌਰਾਨ ਐਕਟਿਵਾ ਦੀ ਡਿੱਗੀ ਵਿੱਚੋਂ 14 ਗ੍ਰਾਮ ਹੈਰੋਇਨ, 252 ਗ੍ਰਾਮ ਅਫੀਮ, 1 ਕਿਲੋ 994 ਗ੍ਰਾਮ ਗਾਂਜਾ ਬਰਾਮਦ ਹੋਇਆ।

ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਸੂਰਜ ਉਰਫ਼ ਅਮਨ (24 ਸਾਲ) ਵਜੋਂ ਹੋਈ ਹੈ, ਜੋ ਬੰਗਾਲਾ ਬਸਤੀ ਕੁਰਾਲੀ ਦਾ ਰਹਿਣ ਵਾਲਾ ਹੈ। ਦੋਸ਼ੀ 9ਵੀਂ ਪਾਸ ਅਤੇ ਵਿਆਹਿਆ ਹੋਇਆ ਹੈ। ਪੁਲਿਸ ਮੁਤਾਬਕ ਉਸਦੇ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ।

ਸੀ.ਆਈ.ਏ. ਸਟਾਫ ਦੇ ਐਸ.ਆਈ. ਹਰਭੇਜ ਸਿੰਘ ਵੱਲੋਂ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 18, 20, 21, 61 ਅਤੇ 85 ਹੇਠ ਥਾਣਾ ਸਿਟੀ ਕੁਰਾਲੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲਿਆਉਂਦਾ ਸੀ ਅਤੇ ਕਿਹੜੇ ਲੋਕਾਂ ਨੂੰ ਸਪਲਾਈ ਕਰਦਾ ਸੀ। ਇਸ ਮਾਮਲੇ ਨਾਲ ਜੁੜੇ ਹੋਰ ਸਾਥੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande