ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ
ਕੋਟਕਪੂਰਾ, 26 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ
ਬੱਸ ਰਵਾਨਾ ਕਰਦੇ ਹੋਏ ਸਪੀਕਰ ਸੰਧਵਾਂ।


ਕੋਟਕਪੂਰਾ, 26 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 6 ਤੋਂ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੀਤਾ।

ਸਪੀਕਰ ਸੰਧਵਾਂ ਨੇ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਦੇਣਾ ਹੈ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਰਿਵਾਰਕ ਅਤੇ ਰੋਜ਼ਗਾਰਕ ਕਾਰਨਾਂ ਕਰਕੇ ਲੋਕ ਚਾਹ ਕੇ ਵੀ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ। ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਉਹਨਾਂ ਦੀ ਇਹ ਲੰਬੇ ਸਮੇਂ ਦੀ ਇੱਛਾ ਪੂਰੀ ਕਰਨ ਦਾ ਉਪਰਾਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਮੰਦਰਾਂ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਆਪਣੀ ਆਤਮਿਕ ਸ਼ਾਂਤੀ ਅਤੇ ਮਨ ਦੀ ਤਸੱਲੀ ਪ੍ਰਾਪਤ ਕਰ ਸਕਦੇ ਹਨ।

ਸਪੀਕਰ ਸੰਧਵਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਸਫਲ ਬਣਾਉਣ ਅਤੇ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਚੜ੍ਹਦੀ ਕਲਾ ਨਾਲ ਵਾਪਸ ਪਰਤਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕ ਭਲਾਈ ਨੂੰ ਪਹਿਲ ਦੇ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande