ਆਪ ਵੱਲੋਂ ਸੰਸਦ ਮੈਂਬਰ ਦੇ ਘਰ ਬਾਹਰ ਗੱਦਾਰ ਲਿਖਵਾਉਣਾ ਸ਼ਰਮਨਾਕ: ਮਜੀਠੀਆ
ਚੰਡੀਗੜ੍ਹ, 26 ਅਪ੍ਰੈਲ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਸਰਕਾਰ ਦੇ ਕੰਮਕਾਜ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਆਪ ਵੱਲੋਂ ਸੰ
ਬਿਕਰਮ ਸਿੰਘ ਮਜੀਠੀਆ ।


ਚੰਡੀਗੜ੍ਹ, 26 ਅਪ੍ਰੈਲ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਸਰਕਾਰ ਦੇ ਕੰਮਕਾਜ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਆਪ ਵੱਲੋਂ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ “ਗੱਦਾਰ” ਲਿਖਵਾਉਣਾ ਬਹੁਤ ਹੀ ਨਿੰਦਣਯੋਗ ਅਤੇ ਸ਼ਰਮਨਾਕ ਕਦਮ ਹੈ।

ਮਜੀਠੀਆ ਨੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਅੱਜ ਕੋਈ ਗੱਦਾਰ ਹੈ ਤਾਂ ਉਹ ਖੁਦ ਭਗਵੰਤ ਮਾਨ ਅਤੇ ਉਨ੍ਹਾਂ ਨਾਲੋਂ ਵੀ ਵੱਡੇ ਗੱਦਾਰ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ ਰੋਜ਼ਗਾਰ ਦੇਣ, ਉਦਯੋਗ ਲਿਆਉਣ ਅਤੇ ਸੂਬੇ ਨੂੰ ਖੁਸ਼ਹਾਲ ਬਣਾਉਣ ਦੇ ਪਰ ਜਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੋ ਰਿਹਾ ਹੈ ਅਤੇ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਮਜੀਠੀਆ ਨੇ ਦਾਅਵਾ ਕੀਤਾ ਕਿ ਲੋਕਾਂ ਨੂੰ ਉਮੀਦਾਂ ਦੇ ਉਲਟ ਨਤੀਜੇ ਮਿਲ ਰਹੇ ਹਨ ਅਤੇ ਸਰਕਾਰ ਸਿਰਫ਼ ਦਾਅਵਿਆਂ ਤੱਕ ਹੀ ਸੀਮਿਤ ਰਹਿ ਗਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਵੀਆਈਪੀ ਕਲਚਰ ‘ਤੇ ਵੀ ਨਿਸ਼ਾਨਾ ਸਾਧਿਆ। ਮਜੀਠੀਆ ਨੇ ਕਿਹਾ ਕਿ ਜੋ ਪਾਰਟੀ ਪਹਿਲਾਂ ਸਾਦਗੀ ਦੀ ਗੱਲ ਕਰਦੀ ਸੀ, ਅੱਜ ਉਹੀ ਭਾਰੀ ਸੁਰੱਖਿਆ ਅਤੇ ਵਿਸ਼ੇਸ਼ ਸੁਵਿਧਾਵਾਂ ਦਾ ਲਾਭ ਲੈ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਨੂੰ ਵੀ ਪੰਜਾਬ ਦੇ ਸਰੋਤਾਂ ਤੋਂ ਸੁਰੱਖਿਆ ਅਤੇ ਹੈਲੀਕਾਪਟਰ ਸਹੂਲਤ ਦਿੱਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande