ਮੇਜਰ ਗੁਰਚਰਨ ਸਿੰਘ ਵੱਲੋਂ ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ
ਮੋਹਾਲੀ, 26 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਮੋਹਾਲੀ ’ਚ ਪੈਂਦੇ ਪਿੰਡ ਘੋਲੂਮਾਜਰਾ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੋਲੂਮਾਜਰਾ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ਼ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੇਜਰ (ਰਿਟਾ.) ਗੁਰਚਰਨ ਸਿੰਘ
ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ ਕਰਦੇ ਹੋਏ ਮੇਜਰ ਗੁਰਚਰਨ ਸਿੰਘ।


ਮੋਹਾਲੀ, 26 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਮੋਹਾਲੀ ’ਚ ਪੈਂਦੇ ਪਿੰਡ ਘੋਲੂਮਾਜਰਾ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੋਲੂਮਾਜਰਾ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ਼ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੇਜਰ (ਰਿਟਾ.) ਗੁਰਚਰਨ ਸਿੰਘ, ਚੇਅਰਮੈਨ, ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ, ਪੰਜਾਬ ਵੱਲੋਂ ਉਦਘਾਟਨ ਕਰਕੇ ਸਮਾਰਟ ਕਲਾਸਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।

ਉਨ੍ਹਾਂ ਦੇ ਨਾਲ਼ ਹਰਮੀਤ ਸਿੰਘ ਛਿੱਬਰ, ਈ.ਟੀ.ਓ (ਰਿਟਾ.) ਜ਼ੋਨਲ ਇੰਚਾਰਜ ਮਾਲਵਾ ਈਸਟ ਸਿੱਖਿਆ ਕ੍ਰਾਂਤੀ ਆਪ ਪੰਜਾਬ, ਰਾਮਚੰਦਰ ਬਡਗੁੱਜਰ ਆਪ ਆਗੂ, ਡਾ. ਸ਼ਿਆਮ, ਬਲਾਕ ਪ੍ਰਧਾਨ, ਯੁੱਧ ਨਸ਼ਿਆ ਵਿਰੁੱਧ (ਆਪ) ਵੱਲੋਂ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਸਕੂਲ ਦੇ ਹੈੱਡ ਟੀਚਰ ਸ਼੍ਰੀਮਤੀ ਮੀਨੂੰ ਰਾਣੀ, ਸੀ.ਐੱਚ.ਟੀ ਗਗਨਦੀਪ ਮੋਂਗਾ ਅਤੇ ਸਮੂਹ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਵਿੱਚ ਪਹੁੰਚੇ ਐੱਸ.ਐੱਮ.ਸੀ ਮੈਂਬਰਾਂ, ਮਾਪਿਆਂ ਅਤੇ ਸਮੂਹ ਸਟਾਫ ਵੱਲੋਂ ਆਪ ਸਰਕਾਰ ਦੇ ਇਸ ਸ਼ਾਨਦਾਰ ਉਪਰਾਲੇ ਲਈ ਧੰਨਵਾਦ ਕੀਤਾ।

ਇਸ ਮੌਕੇ ਮੇਜਰ ਗੁਰਚਰਨ ਸਿੰਘ ਅਤੇ ਹਰਮੀਤ ਸਿੰਘ ਛਿੱਬਰ ਵੱਲੋਂ ਭਵਿੱਖ ਵਿੱਚ ਵੀ ਸਕੂਲ ਵਿੱਚ ਹੋਰ ਸੁਵਿਧਾਵਾਂ ਦੇਣ ਦਾ ਵਾਅਦਾ ਕੀਤਾ ਗਿਆ ਅਤੇ ਸਕੂਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande